ਕੋਵਿਡ-19 ਮਹਾਮਾਰੀ ਕਾਰਨ ਦੇਸ਼ ’ਚ ਅਮੀਰ ਤੇ ਗਰੀਬ ਵਿਚਕਾਰ ਵੱਧ ਰਿਹੈ ਪਾੜਾ : ਸਾਬਕਾ ਆਰ.ਬੀ.ਆਈ. ਗਵਰਨਰ

91
Share

ਨਵੀਂ ਦਿੱਲੀ, 13 ਜੂਨ (ਪੰਜਾਬ ਮੇਲ)- ਭਾਰਤੀ ਰਿਜ਼ਰਵ ਬੈਂਕ ਦੇ ਸਾਬਕਾ ਗਵਰਨਰ ਡੀ. ਸੁਬਾਰਾਓ ਨੇ ‘‘ਅਸੰਤੁਲਿਤ’’ ਆਰਥਿਕ ਵਿਕਾਸ ’ਤੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਸ੍ਰੀ ਸੁਬਾਰਾਓ ਨੇ ਕਿਹਾ ਕਿ ਆਮਦਨੀ ਸਮਾਨਤਾ ਭਾਵ ਅਮੀਰ ਅਤੇ ਗਰੀਬ ਵਿਚਕਾਰ ਪਾੜਾ ਕੋਵਿਡ-19 ਮਹਾਮਾਰੀ ਕਾਰਨ ਹੋਰ ਵਧਦਾ ਜਾ ਰਿਹਾ ਹੈ। ਇਸ ਨਾਲ ਦੇਸ਼ ’ਚ ਅਸੰਤੁਲਨ ਵਿਕਾਸ ਹੋ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਹ ਰੁਝਾਨ ਰਿਹਾ ਤਾਂ ਅੱਗੇ ਜਾ ਕੇ ਦੇਸ਼ ਦੀਆਂ ਵਿਕਾਸ ਸੰਭਾਵਨਾਵਾਂ ਨੂੰ ਝਟਕਾ ਲੱਗ ਸਕਦਾ ਹੈ।

Share