ਕੋਵਿਡ-19: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕਰੋਨਾ ਪਾਜ਼ੀਟਿਵ ਪਾਏ ਜਾਣ ਕਾਰਨ ਏਮਸ ’ਚ ਦਾਖਲ

76
Share

ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਕਰੋਨਾ ਪਾਜ਼ੇਟਿਵ ਪਾਏ ਜਾਣ ਮਗਰੋਂ ਅੱਜ ਏਮਸ ’ਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਏਮਸ ਦੇ ਟਰੌਮਾ ਸੈਂਟਰ ’ਚ ਭਰਤੀ ਕੀਤਾ ਗਿਆ ਹੈ। ਸੂਤਰਾਂ ਅਨੁਸਾਰ ਮਨਮੋਹਨ ਸਿੰਘ ਨੂੰ ਅੱਜ ਸਵੇਰੇ ਹਲਕਾ ਬੁਖਾਰ ਸੀ ਅਤੇ ਬਾਅਦ ’ਚ ਜਾਂਚ ਦੌਰਾਨ ਉਨ੍ਹਾਂ ਦੇ ਕਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨੇ ਕਰੋਨਾ ਦੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪਾਰਟੀ ਦੀ ਜਨਰਲ ਸਕੱਤਰ ਪਿ੍ਰਯੰਕਾ ਗਾਂਧੀ ਵਾਡਰਾ ਅਤੇ ਪਾਰਟੀ ਦੇ ਕਈ ਹੋਰ ਆਗੂਆਂ ਨੇ ਮਨਮੋਹਨ ਸਿੰਘ ਦੇ ਜਲਦੀ ਸਿਹਤਯਾਬ ਹੋਣ ਦੀ ਪ੍ਰਾਰਥਨਾ ਕੀਤੀ ਹੈ।

Share