#SPORTS

ਕ੍ਰਿਕਟ ਵਿਸ਼ਵ ਕੱਪ: ਸਾਊਥ ਅਫਰੀਕਾ ਨੇ ਬੰਗਲਾਦੇਸ਼ ਨੂੰ 149 ਸਕੋਰਾਂ ਨਾਲ ਹਰਾਇਆ

ਕ੍ਰਿਕਟ ਵਿਸ਼ਵ ਕੱਪ ‘ਚ ਸਾਊਥ ਅਫਰੀਕਾ ਨੇ ਆਪਣੀ ਜੇਤੂ ਮੁਹਿੰਮ ਜਾਰੀ ਰੱਖਦਿਆਂ ਹੋਇਆਂ ਬੰਗਲਾਦੇਸ਼ ਖ਼ਿਲਾਫ਼ ਖੇਡੇ ਗਏ ਮੈਚ ‘ਚ 149 ਦੌੜਾਂ ਨਾਲ ਜਿੱਤ ਦਰਜ ਕੀਤੀ। ਵਾਨਖੇੜੇ ਸਟੇਡੀਅਮ ‘ਚ ਖੇਡੇ ਮੈਚ ‘ਚ ਸਾਊਥ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕੀਤੀ। ਕਵਿੰਟਨ ਡੀ ਕਾਕ (140 ਗੇਂਦਾਂ ‘ਤੇ 174 ਦੌੜਾਂ, 15 ਚੌਕੇ ਅਤੇ 7 ਛੱਕੇ) ਦੇ ਸੈਂਕੜੇ ਅਤੇ ਏਡਨ ਮਾਰਕਰਮ (60) ਅਤੇ ਹੇਨਰਿਕ ਕਲਾਸੇਨ (90) ਦੇ ਅਰਧ ਸੈਂਕੜਿਆਂ ਦੀ ਬਦੌਲਤ ਉਨ੍ਹਾਂ ਨੇ ਬੰਗਲਾਦੇਸ਼ ਨੂੰ 383 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਬੰਗਲਾਦੇਸ਼ ਦੀ ਟੀਮ 233 ਦੌੜਾਂ ਹੀ ਬਣਾ ਸਕੀ। ਮਹਿਮੂਦੁੱਲਾ ਸੈਂਕੜਾ ਲਗਾਉਣ ਵਿੱਚ ਕਾਮਯਾਬ ਰਿਹਾ ਪਰ ਪਿਛਲੇ ਬੱਲੇਬਾਜ਼ਾਂ ਦਾ ਸਮਰਥਨ ਨਾ ਮਿਲਣ ਕਾਰਨ ਉਨ੍ਹਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।
ਇਸ ਤੋਂ ਪਹਿਲਾਂ ਡੀ ਕਾਕ ਨੇ 140 ਗੇਂਦਾਂ ‘ਤੇ 174 ਦੌੜਾਂ ਬਣਾ ਕੇ ਮੌਜੂਦਾ ਟੂਰਨਾਮੈਂਟ ਵਿੱਚ ਆਪਣਾ ਤੀਜਾ ਸੈਂਕੜਾ ਲਗਾਇਆ। ਉਸ ਦੀ ਪਾਰੀ ਵਿੱਚ 15 ਚੌਕੇ ਅਤੇ 7 ਛੱਕੇ ਸ਼ਾਮਲ ਸਨ। ਉਸ ਨੇ ਕਪਤਾਨ ਏਡਨ ਮਾਰਕਰਮ (69 ਗੇਂਦਾਂ ‘ਤੇ 60 ਦੌੜਾਂ) ਨਾਲ ਤੀਜੇ ਵਿਕਟ ਲਈ 131 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਸ਼ੁਰੂਆਤੀ ਝਟਕੇ ਤੋਂ ਬਚਾਇਆ। ਇਸ ਤੋਂ ਬਾਅਦ ਡੀ ਕਾਕ ਨੇ ਕਲਾਸੇਨ ਨਾਲ ਚੌਥੀ ਵਿਕਟ ਲਈ ਸਿਰਫ਼ 87 ਗੇਂਦਾਂ ‘ਚ 142 ਦੌੜਾਂ ਜੋੜੀਆਂ।

Leave a comment