ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਜਿੱਤ ਤੋਂ ਬਾਅਦ ਸਿੱਖਿਆ ਭਵਨ ਦੀ ਛੱਤ ’ਤੇ ਚੜ੍ਹੇ ਸ਼ੰਘਰਸੀ ਅਧਿਆਪਕ ਹੇਠਾਂ ਉਤਰੇ  

316
Share

ਜੱਥੇਬੰਦੀ ਵੱਲੋਂ ਪੱਕਾ ਧਰਨਾ ਲਗਾਤਾਰ ਜਾਰੀ ਰੱਖਣ ਦਾ ਐਲਾਨ

ਮੋਹਾਲੀ, 9 ਸਤੰਬਰ (ਦਲਜੀਤ ਕੌਰ ਭਵਾਨੀਗੜ੍ਹ/ਪੰਜਾਬ ਮੇਲ)- ਪਿਛਲੇ ਲੰਮੇ ਸਮੇਂ ਤੋਂ ਆਪਣੇ ਪੱਕੇ ਰੁਜ਼ਗਾਰ ਦੀ ਮੰਗ ਨੂੰ ਲੈਕੇ ਸੰਘਰਸ਼ ਕਰ ਰਹੇ ਕੱਚੇ ਅਧਿਆਪਕ ਯੂਨੀਅਨ ਪੰਜਾਬ ਸਰਕਾਰ ਵੱਲੋਂ ਮੰਗਾਂ ਮੰਨੇ ਜਾਣ ਉਤੇ ਵੱਡੀ ਜਿੱਤ ਹੋਈ ਹੈ। 16 ਜੂਨ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਭਵਨ ਦੀ ਛੱਤ ਉਤੇ ਚੜ੍ਹੇ ਕੱਚੇ ਸੰਘਰਸ਼ੀ ਅਧਿਆਪਕਾਂ ਨੂੰ ਅੱਜ 85 ਦਿਨਾਂ ਤੋਂ ਬਾਅਦ ਵੱਡੀ ਗਿਣਤੀ ਅਧਿਆਪਕਾਂ ਦੀ ਹਾਜ਼ਰੀ ਵਿੱਚ ਹੇਠਾਂ ਉਤਾਰ ਲਿਆ ਗਿਆ ਹੈ। ਕੱਚੇ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ ਸੰਘਰਸ਼ੀ ਅਧਿਆਪਕਾਂ ਦਾ ਹਾਰ ਪਾ ਕੇ ਸਵਾਗਤ ਕੀਤਾ ਗਿਆ।
ਇਸ ਸੰਘਰਸ਼ ਦੇ ਚਲਦਿਆਂ ਕੱਚੇ ਅਧਿਆਪਕ ਯੂਨੀਅਨ ਦੀ ਪੰਜਾਬ ਸਰਕਾਰ ਨਾਲ ਕਈ ਦੌਰ ਦੀਆਂ ਮੀਟਿੰਗਾਂ ਤੋਂ ਬਾਅਦ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਸਬੰਧੀ ਮੰਨੀਆਂ ਮੰਗਾਂ ਦਾ ਕੱਲ੍ਹ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਸੀ। ਜਿਸ ਤੋਂ ਬਾਅਦ ਕੱਚੇ ਅਧਿਆਪਕ ਯੂਨੀਅਨ ਨੇ ਸੰਘਰਸ਼ਕਾਰੀ ਅਧਿਆਪਕਾਂ ਨੂੰ ਹੇਠਾਂ ਉਤਾਰਨ ਦਾ ਫ਼ੈਸਲਾ ਕੀਤਾ ਗਿਆ ਸੀ।
ਕੱਚੇ ਅਧਿਆਪਕ ਯੂਨੀਅਨ ਦੇ ਆਗੂ ਅਜਮੇਰ ਔਲਖ, ਗਗਨ ਅਬੋਹਰ ਨੇ ਐਲਾਨ ਕੀਤਾ ਕਿ ਸਿੱਖਿਆ ਭਵਨ ਅੱਗੇ ਚਲਦਾ ਪੱਕਾ ਧਰਨਾ ਲਗਾਤਾਰ ਜਾਰੀ ਰਹੇਗਾ। ਆਗੂਆਂ ਨੇ ਕਿਹਾ ਕਿ ਬਾਕੀ ਰਹਿੰਦੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਬਾਕੀ ਰਹਿੰਦੀਆਂ ਮੰਗਾਂ ਨੂੰ ਛੇਤੀ ਮੰਨਿਆ ਜਾਵੇ।
ਜ਼ਿਕਰਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਬਹੁਤ ਘੱਟ ਤਨਖਾਹਾਂ ਉਤੇ ਕੰਮ ਕਰਦੇ ਕੱਚੇ ਅਧਿਆਪਕਾਂ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਹਨ। ਇਸੇ ਸੰਘਰਸ਼ ਦੇ ਦੌਰਾਨ ਹੀ ਪਿਛਲੇ 85 ਦਿਨਾਂ ਤੋਂ 3 ਅਧਿਆਪਕ ਮੋਹਾਲੀ ਵਿਖੇ ਸਿੱਖਿਆ ਵਿਭਾਗ ਦੀ ਛੱਤ ਉਤੇ ਚੜ੍ਹੇ ਹੋਏ ਅਧਿਆਪਕਾਂ ਰਾਜਾ ਔਲਖ, ਬਲਵੰਤ ਪਟਿਆਲਾ ਅਤੇ ਕੁਲਵਿੰਦਰ ਸਿੰਘ ਨਾੜੂ ਨੂੰ ਅੱਜ ਹੇਠਾਂ ਉਤਾਰ ਲਿਆ ਗਿਆ ਹੈ।

Share