#PUNJAB

ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਟਰੀਟਮੈਂਟ ਸ਼ੁਰੂ, 14 ਫਰਵਰੀ ਨੂੰ ਹੋਣ ਵਾਲੀ ਬੈਠਕ ਤੱਕ ਮਰਨ ਵਰਤ ਜਾਰੀ ਰੱਖਣਗੇ

ਪਟਿਆਲਾ, 19 ਜਨਵਰੀ (ਪੰਜਾਬ ਮੇਲ)-  ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਕੇਂਦਰ ਸਰਕਾਰ ਵੱਲੋਂ 14 ਫਰਵਰੀ ਲਈ ਦਿੱਤੇ ਗੱਲਬਾਤ ਦੇ ਸੱਦੇ ਮਗਰੋਂ ਮੈਡੀਕਲ ਏਡ ਲੈਣ ਲਈ ਰਾਜ਼ੀ ਹੋ ਗਏ ਹਨ। ਖਨੌਰੀ ਬਾਰਡਰਾਂ ’ਤੇ ਮੌਜੁੂਦ ਡਾਕਟਰਾਂ ਦੀ ਟੀਮ ਨੇ ਲੰਘੀ ਅੱਧੀ ਰਾਤ ਤੋਂ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਵੱਲੋਂ ਉਨ੍ਹਾਂ ਦੇ ਡਰਿਪ ਲਾ ਦਿੱਤੀ ਗਈ ਹੈ। ਉਂਝ ਡੱਲੇਵਾਲ ਨੇ ਕਿਹਾ ਕਿ ਉਹ ਅਗਲੇ ਮਹੀਨੇ ਹੋਣ ਵਾਲੀ ਬੈਠਕ ਤੱਕ ਮਰਨ ਵਰਤ ਜਾਰੀ ਰੱਖਣਗੇ।