#PUNJAB

ਖਹਿਰਾ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲਦੇ ਸਾਰ ਨਾਭਾ ਜੇਲ੍ਹ ਤੋਂ ਕਪੂਰਥਲਾ ਲੈ ਗਈ ਪੁਲੀਸ

ਨਾਭਾ, 4  ਜਨਵਰੀ (ਪੰਜਾਬ ਮੇਲ)- ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਐੱਨਡੀਪੀਐੱਸ ਕੇਸ ਵਿੱਚ ਜ਼ਮਾਨਤ ਮਿਲਦੇ ਸਾਰ ਕਪੂਰਥਲਾ ਪੁਲੀਸ ਵਿਧਾਇਕ ਸੁਖਪਾਲ ਖਹਿਰਾ ਨੂੰ ਨਾਭਾ ਜੇਲ੍ਹ ਵਿੱਚੋਂ ਲੈ ਗਈ। ਨਾਭਾ ਜੇਲ੍ਹ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ। ਖਹਿਰਾ ਦੇ ਪੀਏ ਜਸਮੀਤ ਸਿੰਘ ਫੁੱਲ ਨੇ ਦੱਸਿਆ ਕਿ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਉਨ੍ਹਾਂ ਖ਼ਿਲਾਫ਼ 195 ਏ ਧਾਰਾ ਤਹਿਤ ਨਵਾਂ ਕੇਸ ਦਰਜ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਖਹਿਰਾ ਨੂੰ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ।