ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਬੰਦ

64
Share

ਮਾਨਸਾ, 2 ਜੁਲਾਈ (ਪੰਜਾਬ ਮੇਲ)- ਸਮਾਜ ਸੇਵੀ ਸੰਸਥਾ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਕੁਝ ਦਿਨ ਪਹਿਲਾਂ ਟਵਿੱਟਰ ਵੱਲੋਂ ਕਿਸਾਨ ਏਕਤਾ ਮੋਰਚਾ ਤੇ ਟਰੈਕਟਰ ਟੂ ਟਵਿੱਟਰ ਦੇ ਖਾਤੇ ਬੰਦ ਕਰ ਦਿੱਤੇ ਗਏ ਸਨ।
ਰਵੀ ਸਿੰਘ ਦਾ ਅਕਾਊਂਟ ਸਰਚ ਕਰਨ ’ਤੇ ਲਿਖਿਆ ਮਿਲਦਾ ਹੈ ਕਿ ਕਾਨੂੰਨੀ ਮੰਗ ਮੁਤਾਬਕ ਭਾਰਤ ਵਿਚ ਇਸ ਖਾਤੇ ’ਤੇ ਰੋਕ ਲਾ ਦਿੱਤੀ ਗਈ ਹੈ। ਉਧਰ ਖਾਲਸਾ ਏਡ ਦੇ ਮੁਖੀ ਰਵੀ ਸਿੰਘ ਖਾਲਸਾ ਨੇ ਖੁਦ ਵੀ ਫੇਸਬੁੱਕ ’ਤੇ ਟਵਿੱਟਰ ਅਕਾਊਂਟ ਬੰਦ ਹੋਣ ਸਬੰਧੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਰੋਸ ਜਤਾਉਂਦਿਆਂ ਕਿਹਾ ਕਿ ਸਿੱਖਾਂ ਦੇ ਸ਼ੋਸਲ ਮੀਡੀਆ ਖਾਤਿਆਂ ’ਤੇ ਪਾਬੰਦੀ ਲਗਾਉਣਾ ਠੀਕ ਨਹੀਂ ਹੈ।

Share