ਖਾਲਸਾ ਕਾਲਜ ਪਟਿਆਲਾ ਵੱਲੋਂ ਤੀਜੀ ਗਲੋਬਲ ਪੰਜਾਬੀ ਕਾਨਫਰੰਸ ਸਫਲਤਾਪੂਰਵਕ ਹੋਈ ਸੰਪੰਨ

739
Share

ਪਟਿਆਲਾ, 18 ਮਾਰਚ (ਪੰਜਾਬ ਮੇਲ)- ਖਾਲਸਾ ਕਾਲਜ ਪਟਿਆਲਾ ਵੱਲੋਂ ਤੀਸਰੀ ਗਲੋਬਲ ਪੰਜਾਬੀ ਕਾਨਫਰੰਸ ਦਾ ਆਯੋਜਨ ਸਫਲਤਾਪੂਰਵਕ ਕਰਵਾਇਆ ਗਿਆ। ਕਾਲਜ ਦੇ ਡਾਇਮੰਡ ਜੁਬਲੀ ਵਰ੍ਹੇ ਨੂੰ ਸਮਰਪਿਤ ਸਮਾਗਮ ‘ਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ.ਪੀ. ਸਿੰਘ ਓਬਰਾਏ, ਸ਼੍ਰੋਮਣੀ ਗੁਰਦੁਆਰਾ ਕਮੇਟੀ ਐਜੂਕੇਸ਼ਨ ਡਾਇਰੈਕਟਰ ਡਾ. ਤਜਿੰਦਰ ਕੌਰ ਧਾਲੀਵਾਲ, ਕੈਲੀਫੋਰਨੀਆ ਤੋਂ ਸੈਕਟਰੀ ਆਫ ਸਟੇਟ ਦੇ ਸਲਾਹਕਾਰ ਗੁਰਜਤਿੰਦਰ ਸਿੰਘ ਰੰਧਾਵਾ (ਯੂ.ਐੱਸ.ਏ.), ਡਾ. ਸਤੀਸ਼ ਕੁਮਾਰ ਵਰਮਾ, ਡਾ. ਕੁਲਵੰਤ ਸਿੰਘ ਗਰੇਵਾਲ, ਡਾ. ਹਰਜੋਧ ਸਿੰਘ, ਪ੍ਰੋ. ਅੱਛਰੂ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ, ਅਜਾਇਬ ਸਿੰਘ ਚੱਠਾ, ਡਾ. ਰਜਿੰਦਰ ਪਾਲ ਸਿੰਘ ਬਰਾੜ, ਡਾ. ਸੁਰਜੀਤ ਸਿੰਘ ਭੱਟੀ, ਡਾ. ਪਰਮਜੀਤ ਕੌਰ ਸਿੱਧੂ, ਡਾ.ਬਲਦੇਵ ਸਿੰਘ ਧਾਲੀਵਾਲ, ਡਾ. ਚਰਨਦੀਪ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ। ਇਹ ਸਮਾਗਮ ਕਈ ਹਿੱਸਿਆਂ ਵਿਚ ਵੰਡਿਆ ਹੋਇਆ ਸੀ, ਜਿੱਥੇ ਵੱਖ-ਵੱਖ ਵਿਸ਼ਿਆਂ ‘ਤੇ ਵਿਚਾਰ ਚਰਚੇ ਹੋਏ। ਖਾਲਸਾ ਕਾਲਜ ਦੇ ਪਿੰ੍ਰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਜਿੱਥੇ ਸਮੂਹ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਜੀ ਆਇਆਂ ਨੂੰ ਕਿਹਾ, ਉਥੇ ਪੰਜਾਬੀ ਭਾਸ਼ਾ ਵਿਚ ਸਾਹਿਤ ਦਾ ਵੱਧ ਤੋਂ ਵੱਧ ਵਿਕਾਸ ਹੋਣ ਦੀ ਗੱਲ ਕੀਤੀ। ਵੱਖ-ਵੱਖ ਸੈਸ਼ਨਾਂ ਦੌਰਾਨ ਮੰਚ ਦਾ ਸੰਚਾਲਨ ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਰਾਜਦੀਪ ਸਿੰਘ ਧਾਲੀਵਾਲ, ਪ੍ਰੋ. ਪਰਮਜੀਤ ਕੌਰ, ਪ੍ਰੋ. ਜਗਰੂਪ ਕੌਰ, ਡਾ. ਜਸਵਿੰਦਰ ਸਿੰਘ ਨੇ ਬਾਖੂਬੀ ਕੀਤਾ। ਇਸ ਕਾਨਫਰੰਸ ਵਿਚ ਭਾਰਤ ਤੋਂ ਇਲਾਵਾ ਅਮਰੀਕਾ, ਕੈਨੇਡਾ, ਯੂ.ਕੇ., ਆਸਟ੍ਰੇਲੀਆ, ਨਿਊਜ਼ੀਲੈਂਡ, ਜਾਪਾਨ ਆਦਿ ਦੇਸ਼ਾਂ ਤੋਂ ਆਏ ਵਿਦਵਾਨਾਂ ਅਤੇ ਮਹਿਮਾਨਾਂ ਨੇ ਭਾਗ ਲਿਆ। 
ਕਾਲਜ ਦੇ ਆਨਰੇਰੀ ਸਕੱਤਰ ਸ. ਸੁਰਜੀਤ ਸਿੰਘ ਰੱਖੜਾ ਦੀ ਯੋਗ ਅਗਵਾਈ ਅਤੇ ਸਰਪ੍ਰਸਤੀ ਹੇਠ ਆਯੋਜਿਤ ਹੋਈ ਇਹ ਗਲੋਬਲ ਪੰਜਾਬੀ ਕਾਨਫਰੰਸ ਸਫਲਤਾਪੂਰਵਕ ਸਮਾਪਤ ਹੋਈ।


Share