ਖੁਦ ਮੈਦਾਨ ‘ਚ ਉਤਰੇ ਅਰਵਿੰਦ ਕੇਜਰੀਵਾਲ; ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਲਈ ਖਰੜ ਤੋਂ ਡੋਰ-ਟੂ-ਡੋਰ ਕੈਂਪੇਨ ਦੀ ਕੀਤੀ ਸੁਰੂਆਤ

180
Share

…ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ ਪਿੰਡ ਖਾਨਪੁਰ ਵਿਖੇ ਘਰ-ਘਰ ਜਾਕੇ ਲੋਕਾਂ ਨਾਲ ਕੀਤੀ ਮੁਲਾਕਾਤ, ਬਜੁਰਗਾਂ ਤੋਂ ਲਿਆ ਅਸੀਰਵਾਦ ।
…ਲੋਕਾਂ ਨੇ ਅਰਵਿੰਦ ਕੇਜਰੀਵਾਲ ਦਾ ਸਵਾਗਤ ਕੀਤਾ, ਉਨਾਂ ਦੀ ਜਿੱਤ ਦੀ ਕਾਮਨਾ ਕੀਤੀ
ਚੰਡੀਗੜ, 14 ਜਨਵਰੀ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਘਰ-ਘਰ ਜਾਕੇ ਚੋਣ ਪ੍ਰਚਾਰ ਸੁਰੂ ਕੀਤਾ। ਚੋਣ ਕਮਿਸਨ ਦੇ ਕੋਵਿਡ ਦਿਸਾ-ਨਿਰਦੇਸਾਂ ਦੀ ਪਾਲਣਾ ਕਰਦਿਆਂ, ਕੇਜਰੀਵਾਲ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਖਰੜ ਤੋਂ ‘ਆਪ’ ਉਮੀਦਵਾਰ ਅਨਮੋਲ ਗਗਨ ਮਾਨ ਨਾਲ ਘਰ-ਘਰ ਜਾਕੇ ਲੋਕਾਂ ਨਾਲ ਮੁਲਾਕਾਤ ਕੀਤੀ, ਉਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਲਈ ਪਾਰਟੀ ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ।
ਖਰੜ ਦੇ ਪਿੰਡ ਖਾਨਪੁਰ ਵਿੱਚ ਲੋਕਾਂ ਨੇ ਥਾਂ-ਥਾਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਬਜੁਰਗਾਂ ਨੇ ਚੋਣਾਂ ਵਿੱਚ ਜਿੱਤ ਲਈ ਕੇਜਰੀਵਾਲ ਨੂੰ ਅਸੀਰਵਾਦ ਦਿੰਦੇ ਹੋਏ ਸੁੱਭ ਕਾਮਨਾਵਾਂ ਦਿੱਤੀਆਂ। ਇਸ ਮੌਕੇ ਕੇਜਰੀਵਾਲ ਨੇ ‘ਆਪ’ ਪਾਰਟੀ ਦੀਆਂ ਯੋਜਨਾਵਾਂ ਅਤੇ ਗਰੰਟੀਆਂ ਨਾਲ ਸਬੰਧਤ ਪੈਂਫਲੇਟ ਲੋਕਾਂ ਨੂੰ ਵੰਡੇ ਅਤੇ ਪੰਜਾਬ ਨੂੰ ਮੁੜ ਤੋਂ ਖੁਸਹਾਲ ‘ਤੇ ਸੁਰਜੀਤ ਬਣਾਉਣ, ਸੂਬੇ ਵਿੱਚ ਅਮਨ-ਸਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਕਰਨ ਲਈ ਆਮ ਆਦਮੀ ਪਾਰਟੀ ਨੂੰ ਵੋਟ ਦੇਣ ਦੀ ਅਪੀਲ ਕੀਤੀ।
ਕੇਜਰੀਵਾਲ ਨੇ ਖਰੜ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਨਮੋਲ ਗਗਨ ਮਾਨ ਦਾ ਸਮਰਥਨ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ‘ਡੋਰ-ਟੂ-ਡੋਰ’ ਆਮ ਆਦਮੀ ਪਾਰਟੀ ਦੀਆਂ ਮਨਪਸੰਦ ਸਕੀਮਾਂ ਵਿੱਚੋਂ ਇੱਕ ਹੈ। ਲੋਕਾਂ ਦੀ ਸਹੂਲਤ ਲਈ ਦਿੱਲੀ ਸਰਕਾਰ ਨੇ ‘ਡੋਰ ਸਟੈਪ ਡਿਲੀਵਰੀ ਫਾਰ ਸਰਵਿਸਿਜ’ ਸਕੀਮ ਸੁਰੂ ਕੀਤੀ ਹੈ, ਜਿਸ ਤਹਿਤ ਸਰਕਾਰੀ ਕਰਮਚਾਰੀ ਲੋਕਾਂ ਦੇ ਘਰ ਜਾਕੇ ਉਨਾਂ ਦਾ ਕੰਮ ਕਰਕੇ ਦਿੰਦੇ ਹਨ, ਤਾਂ ਜੋ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਾ ਲਾਉਣੇ ਪੈਣ।
ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਵਿਧਾਇਕ ਅਤੇ ਮੰਤਰੀ ਸਾਧਾਰਨ ਪਰਿਵਾਰਾਂ ਤੋਂ ਆਉਂਦੇ ਹਨ। ਇਸੇ ਲਈ ਉਨਾਂ ਨੂੰ ਆਮ ਲੋਕਾਂ ਦੇ ਦੁੱਖ-ਦਰਦ ਦੀ ਪੂਰੀ ਸਮਝ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਸੇਸ ਲੋਕ ਜਿਵੇਂ ਕਿ ਮੰਤਰੀ ਅਤੇ ਅਫਸਰਾਂ ਨੂੰ ਮਿਲਣ ਵਾਲੀਆਂ ਸਾਰੀਆਂ ਸਹੂਲਤਾਂ ਆਮ ਲੋਕਾਂ ਨੂੰ ਵੀ ਉਪਲਬਧ ਕਰਵਾਈਆਂ ਜਾਣਗੀਆਂ। ਉਨਾਂ ਕਿਹਾ ਕਿ ‘ਆਪ’ ਦਾ ਮਕਸਦ ਦੇਸ ਦੇ ਹਰ ‘ਆਮ’ ਆਦਮੀ ਨੂੰ ‘ਖਾਸ’ ਬਣਾਉਣਾ ਹੈ।


Share