#AMERICA

ਖੇਡ ਪੱਤਰਕਾਰ ਸੰਤੋਖ ਮੰਡੇਰ ਕੈਲੀਫੋਰਨੀਆ ਦੌਰੇ ‘ਤੇ

ਸੈਕਰਾਮੈਂਟੋ, 12 ਮਾਰਚ (ਪੰਜਾਬ ਮੇਲ)- ਕੈਨੇਡਾ ਨਿਵਾਸੀ ਨਾਮਵਰ ਖੇਡ ਪੱਤਰਕਾਰ ਸ. ਸੰਤੋਖ ਸਿੰਘ ਮੰਡੇਰ ਅੱਜਕੱਲ੍ਹ ਕੈਲੀਫੋਰਨੀਆ ਦੌਰੇ ‘ਤੇ ਹਨ। ਆਪਣੀ ਇਸ ਫੇਰੀ ਦੌਰਾਨ ਉਹ ਪੰਜਾਬ ਮੇਲ ਯੂ.ਐੱਸ.ਏ. ਟੀ.ਵੀ. ਦੇ ਦਫਤਰ ਪਹੁੰਚੇ, ਜਿੱਥੇ ਉਨ੍ਹਾਂ ਦਾ ਗੁਰਜਤਿੰਦਰ ਸਿੰਘ ਰੰਧਾਵਾ ਅਤੇ ਉਨ੍ਹਾਂ ਦੀ ਟੀਮ ਵੱਲੋਂ ਭਰਪੂਰ ਸਵਾਗਤ ਕੀਤਾ ਗਿਆ। ਇਸ ਦੌਰਾਨ ਸ. ਰੰਧਾਵਾ ਨੇ ਆਪਣੀਆਂ ਪੁਸਤਕਾਂ ਦਾ ਸੈੱਟ ਸੰਤੋਖ ਸਿੰਘ ਮੰਡੇਰ ਨੂੰ ਭੇਟ ਕੀਤਾ।