ਖੇਤੀ ਕਾਨੂੰਨਾਂ ਖ਼ਿਲਾਫ਼ ਸੰਤ ਰਾਮ ਸਿੰਘ ਸੀਂਗੜੇ ਵਾਲਿਆਂ ਵੱਲੋਂ ਖ਼ੁਦਕੁਸ਼ੀ ਕਰਨ ’ਤੇ ਸਿੱਖ ਸੰਸਥਾਵਾਂ ਵੱਲੋਂ ਦੁੱਖ ਦਾ ਪ੍ਰਗਟਾਵਾ

449
Share

ਅੰਮ੍ਰਿਤਸਰ, 17 ਦਸੰਬਰ (ਪੰਜਾਬ ਮੇਲ)- ਨਾਨਕਸਰ ਸੰਪਰਦਾ ਦੇ ਸੰਤ ਰਾਮ ਸਿੰਘ ਸੀਂਗੜੇ ਵਾਲਿਆਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਖ਼ੁਦਕੁਸ਼ੀ ਕਰਨ ਦੀ ਘਟਨਾ ’ਤੇ ਸਿੱਖ ਸੰਸਥਾਵਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਦਮਦਮੀ ਟਕਸਾਲ ਦੇ ਬਾਬਾ ਹਰਨਾਮ ਸਿੰਘ ਖਾਲਸਾ ਅਤੇ ਦਲ ਖਾਲਸਾ ਦੇ ਕੰਵਰਪਾਲ ਸਿੰਘ ਨੇ ਸੰਗਤ ਨੂੰ ਸੰਯਮ ਤੋਂ ਕੰਮ ਲੈਣ ਲਈ ਆਖਿਆ। ਬਾਬਾ ਹਰਨਾਮ ਸਿੰਘ ਖਾਲਸਾ ਨੇ ਆਖਿਆ ਕਿ ਕਿਸਾਨਾਂ ਪ੍ਰਤੀ ਬੇਰੁਖ਼ੀ ਤੇ ਹਠੀ ਵਤੀਰੇ ਨੇ ਸੰਤ ਰਾਮ ਸਿੰਘ ਦੀ ਬਲੀ ਲੈ ਲਈ ਹੈ। ਉਨ੍ਹਾਂ ਆਖਿਆ ਕਿ ਸੰਤ ਰਾਮ ਸਿੰਘ ਤੋਂ ਕਿਸਾਨਾਂ ਦਾ ਦੁੱਖ ਝੱਲਿਆ ਨਾ ਗਿਆ ਅਤੇ ਉਨ੍ਹਾਂ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਲਈ ਮੋਦੀ ਸਰਕਾਰ ਜ਼ਿੰਮੇਵਾਰ ਹੈ। ਦਲ ਖਾਲਸਾ ਆਗੂ ਨੇ ਆਖਿਆ ਕਿ ਸੰਤ ਸ਼ਖ਼ਸੀਅਤ ਵੱਲੋਂ ਦਿੱਤੀ ਕੁਰਬਾਨੀ ਵਿਅਰਥ ਨਹੀਂ ਜਾਵੇਗੀ।


Share