ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਦੌਰਾਨ ਸ਼ਹੀਦ ਕਿਸਾਨਾਂ ਦੀ ਉਸਾਰੀ ਜਾਵੇਗੀ ਯਾਦਗਾਰ: ਚੰਨੀ

306
Share

ਚੰਡੀਗੜ੍ਹ, 19 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ ਜਾਨਾਂ ਵਾਰਨ ਵਾਲੇ ਕਿਸਾਨਾਂ ਦੀ ਯਾਦਗਾਰ ਉਸਾਰੀ ਜਾਵੇਗੀ। ਉਨ੍ਹਾਂ ਕਿਹਾ ਕਿ ਯਾਦਗਾਰ ਉਸਾਰਨ ਲਈ ਥਾਂ ਦੀ ਚੋਣ ਕਰਨ ਵਾਸਤੇ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਸ਼੍ਰੀ ਚੰਨੀ ਨੇ ਕੇਂਦਰ ਸਰਕਾਰ ਤੋਂ ਇਹ ਵੀ ਮੰਗ ਕੀਤੀ ਸੰਘਰਸ਼ ਦੌਰਾਨ ਸ਼ਹੀਦ ਹੋਏ ਲਗਭਗ 700 ਕਿਸਾਨਾਂ ਦੇ ਪਰਿਵਾਰਾਂ ਲਈ ਰਾਹਤ ਪੈਕੇਜ ਐਲਾਨਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਾਲਾ ਬਿੱਲ ਸੰਸਦ ਦੇ ਸਰਦ ਰੁੱਤ ਸੈਸ਼ਨ ਵਿਚ ਪੇਸ਼ ਕੀਤਾ ਜਾਵੇ।

Share