ਖੇਤੀ ਕਾਨੂੰਨਾਂ ਦਾ ਵਿਰੋਧ: ਪੰਜ ਖੱਬੇਪੱਖੀ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਨੂੰ ਪੂਰਨ ਸਮਰਥਨ

164
Share

-ਸੂਬਾ ਇਕਾਈਆਂ ਨੂੰ ਦੇਸ਼ ਭਰ ‘ਚ ਕਿਸਾਨਾਂ ਦੇ ਹੱਕ ‘ਚ ਇਕਜੁੱਟਤਾ ਨਾਲ ਮੁਜ਼ਾਹਰੇ ਕਰਨ ਦਾ ਸੱਦਾ
ਨਵੀਂ ਦਿੱਲੀ, 30 ਨਵੰਬਰ (ਪੰਜਾਬ ਮੇਲ)- ਪੰਜ ਖੱਬੀਆਂ ਪਾਰਟੀਆਂ ਨੇ ਅੱਜ ਆਪਣੀਆਂ ਸੂਬਾ ਇਕਾਈਆਂ ਨੂੰ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਤਾਲਮੇਲ ਬਣਾਉਣ ਅਤੇ ਉਨ੍ਹਾਂ ਦੇ ਹੱਕ ਵਿੱਚ ਮੁਜ਼ਾਹਰੇ ਕਰਨ ਦਾ ਸੱਦਾ ਦਿੱਤਾ ਹੈ। ਪੰਜ ਖੱਬੇਪੱਖੀ ਪਾਰਟੀਆਂ, ਸੀ.ਪੀ.ਆਈ. (ਐੱਮ), ਸੀ.ਪੀ.ਆਈ., ਆਰ.ਐੱਸ.ਪੀ., ਏ.ਆਈ.ਐੱਫ.ਬੀ. ਅਤੇ ਸੀ.ਪੀ.ਆਈ. (ਐੱਮ.ਐੱਲ.) ਨੇ ਇੱਕ ਸਾਂਝੇ ਬਿਆਨ ਰਾਹੀਂ ਇੱਕਜੁਟਤਾ ਨਾਲ ਕਿਸਾਨਾਂ ਨੂੰ ਆਪਣਾ ਪੂਰਨ ਸਮਰਥਨ ਦਿੱਤਾ ਹੈ। ਬਿਆਨ ‘ਚ ਕਿਹਾ ਗਿਆ, ‘ਖੱਬੀਆਂ ਪਾਰਟੀਆਂ ਨੇ ਦੇਸ਼ ਭਰ ‘ਚ ਆਪਣੀਆਂ ਇਕਾਈਆਂ ਨੂੰ ਸਾਂਝੇ ਤੌਰ ‘ਤੇ ਇੱਕਜੁਟਤਾ ਨਾਲ ਮੁਜ਼ਾਹਰੇ ਕਰਨ ਲਈ ਆਖਿਆ ਹੈ ਤਾਂ ਕਿ ਚੱਲ ਰਹੇ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਕਿਸਾਨ ਯੂਨੀਅਨਾਂ, ਖੇਤੀਬਾੜੀ ਮਜ਼ਦੂਰ ਸੰਗਠਨਾਂ ਅਤੇ ਟਰੇਡ ਯੂਨੀਅਨਾਂ ਵੱਲੋਂ ਦਿੱਤੇ ਸੱਦੇ ਦਾ ਜ਼ਰੂਰ ਸਮਰਥਨ ਕੀਤਾ ਜਾਵੇਗਾ।’


Share