ਖੇਤੀ ਕਾਨੂੰਨਾਂ ਦਾ ਵਿਰੋਧ: ਸਿੰਘੂ ਬਾਰਡਰ ’ਤੇ ਕਿਸਾਨਾਂ ਦੀ ਲੜੀਵਾਰ ਭੁੱਖ ਹੜਤਾਲ ਜਾਰੀ

479
Share

ਨਵੀਂ ਦਿੱਲੀ, 25 ਦਸੰਬਰ (ਪੰਜਾਬ ਮੇਲ)- ਇਥੇ ਸਿੰਘੂ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਮੋਰਚੇ ਦੇ 30ਵੇਂ ਦਿਨ 24 ਘੰਟਿਆਂ ਦੀ ਲੜੀਵਾਰ ਭੁੱਖ ਹੜਤਾਲ ਦੌਰਾਨ ਅੱਜ 11 ਕਿਸਾਨਾਂ ਦੀ ਹੜਤਾਲ ਖ਼ਤਮ ਕਰਵਾਈ ਗਈ। ਭੁੱਖ ਹੜਤਾਲ ਤੁੜਵਾਉਣ ਲਈ ਉਨ੍ਹਾਂ ਨੂੰ ਸ਼ਹਿਦ ਦਿੱਤਾ ਗਿਆ। ਹੁਣ ਉਨ੍ਹਾਂ ਦੀ ਥਾਂ 11 ਹੋਰ ਕਿਸਾਨ ਹੜਤਾਲ ’ਤੇ ਬੈਠ ਗਏ ਹਨ। ਅੱਜ ਜਿਹੜੇ ਕਿਸਾਨ ਭੁੱਖ ਹੜਤਾਲ ’ਤੇ ਬੈਠੇ ਹਨ, ਉਨ੍ਹਾਂ ਵਿਚ ਗੁਰਮੇਜ ਸਿੰਘ ਮੱਖਣਵਿੰਡੀ ਕੁੱਲ ਹਿੰਦ ਕਿਸਾਨ ਸਭਾ (ਅਜੈ ਭਵਨ), ਜੈਪਾਲ ਸਿੰਘ ਭਵਾਨੀ ਗੜ੍ਹ ਭਾਰਤੀ ਕਿਸਾਨ ਯੂਨੀਅਨ (ਡਕੌਂਦਾ), ਰਜਵੰਤ ਕੌਰ ਪੰਨੂ ਕਿਸਾਨ ਸੰਘਰਸ਼ ਕਮੇਟੀ, ਬਲਵਿੰਦਰ ਸਿੰਘ ਰਾਜੂ ਮਾਝਾ ਕਿਸਾਨ ਸੰਘਰਸ਼ ਕਮੇਟੀ, ਬਲਵੰਤ ਸਿੰਘ ਕੁੱਲ ਹਿੰਦ ਕਿਸਾਨ ਸਭਾ (ਪੁਨਾਵਾਲ), ਸੁਰਜੀਤ ਸਿੰਘ ਢੇਰ ਕੁੱਲ ਹਿੰਦ ਕਿਸਾਨ ਸਭਾ (ਪੁਨਾਵਾਲ ), ਮਲਕੀਤ ਸਿੰਘ ਪਨੀਵਾਲਾ ਰਾਸ਼ਟਰੀ ਕਿਸਾਨ ਸੰਗਠਨ ਹਰਿਆਣਾ, ਹਰਭਜਨ ਸਿੰਘ ਪਨੀਵਾਲਾ ਰਾਸ਼ਟਰੀ ਕਿਸਾਨ ਸੰਗਠਨ ਹਰਿਆਣਾ, ਸੁਖਵੰਤ ਸਿੰਘ ਮਾਜਰੀ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਚੜੂਨੀ, ਮੁਕੇਸ਼ ਸ਼ੈਲਾ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਚੜੂਨੀ, ਮੁਹੰਮਦ ਖ਼ਾਨ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਚੜੂਨੀ ਸ਼ਾਮਲ ਹਨ।

Share