ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਕਿਸਾਨ ਸੰਘਰਸ਼ ’ਚ ਅਕਾਲ ਤਖ਼ਤ ਵੱਲੋਂ ਦਖਲਅੰਦਾਜ਼ੀ ਤੋਂ ਇਨਕਾਰ

497
Share

ਅੰਮਿ੍ਰਤਸਰ, 9 ਜਨਵਰੀ (ਪੰਜਾਬ ਮੇਲ)- ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਚਲ ਰਹੇ ਕਿਸਾਨ ਸੰਘਰਸ਼ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਕਿਸਾਨਾਂ ਅਤੇ ਸਰਕਾਰ ਦਾ ਹੈ ਅਤੇ ਇਸ ਮਸਲੇ ਦਾ ਹੱਲ ਦੋਵਾਂ ਧਿਰਾਂ ਨੂੰ ਆਪਸ ’ਚ ਮਿਲ-ਬੈਠ ਕੇ ਜਲਦੀ ਕਰਨਾ ਚਾਹੀਦਾ ਹੈ।

Share