ਖੇਤੀ ਕਾਨੂੰਨਾਂ ਦੇ ਵਿਰੋਧ ’ਚ ਖੁਦਕੁਸ਼ੀ ਕਰਨ ਵਾਲੇ ਬਾਬਾ ਰਾਮ ਸਿੰਘ ਦਾ ਸਸਕਾਰ

493
Share

ਕਰਨਾਲ (ਹਰਿਆਣਾ), 18 ਦਸੰਬਰ (ਪੰਜਾਬ ਮੇਲ)- ਖੇਤੀ ਕਾਨੂੰਨਾਂ ਦੇ ਵਿਰੋਧ ’ਚ ਖੁਦਕੁਸ਼ੀ ਕਰਨ ਵਾਲੇ ਬਾਬਾ ਰਾਮ ਸਿੰਘ ਦਾ ਅੱਜ ਇਥੇ ਸਸਕਾਰ ਕਰ ਦਿੱਤਾ ਗਿਆ। ਸਿਆਸਤਦਾਨਾਂ, ਧਾਰਮਿਕ ਗੁਰੂਆਂ ਅਤੇ ਕਿਸਾਨ ਨੇਤਾਵਾਂ ਸਮੇਤ ਵੱਖ-ਵੱਖ ਖ਼ਿੱਤਿਆਂ ਦੇ ਲੋਕਾਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਇਸ ਮੌਕੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਉਨ੍ਹਾਂ ਦੇ ਬੇਟੇ ਅਤੇ ਕਾਂਗਰਸ ਦੇ ਸੰਸਦ ਮੈਂਬਰ ਦੀਪਇੰਦਰ ਸਿੰਘ ਹੁੱਡਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਮੁਖੀ ਗੁਰਨਾਮ ਸਿੰਘ ਸ਼ਾਮਲ ਸਨ।

Share