ਖੇਤੀ ਕਾਨੂੰਨਾਂ ਵਿਰੁੱਧ ਮਹਿਲਾ ਦਿਵਸ ਮੌਕੇ ਦਿੱਲੀਆਂ ਦੀਆਂ ਸਰਹੱਦਾਂ ’ਤੇ ਦੇਸ਼ ਭਰ ਦੀਆਂ ਔਰਤਾਂ ਵੱਲੋਂ ਹੋਵੇਗਾ ਵੱਡਾ ਪ੍ਰਦਰਸ਼ਨ

445
Share

-ਸ਼ਕਤੀ ਪ੍ਰਦਰਸ਼ਨ ਕਰਨ ਲਈ ਔਰਤਾਂ ਵੱਲੋਂ ਟਰੈਕਟਰ ਮਾਰਚ ਰਾਹੀਂ ਲਾਮਬੰਦੀ
ਲਹਿਰਾਗਾਗਾ, 5 ਮਾਰਚ (ਪੰਜਾਬ ਮੇਲ)- ਖੇਤੀ ਕਾਨੂੰਨਾਂ ਦੇ ਵਿਰੋਧ ’ਚ 8 ਮਾਰਚ ਨੂੰ ਮਹਿਲਾ ਦਿਵਸ ਮੌਕੇ ਦਿੱਲੀ ਦੀਆਂ ਸਰਹੱਦਾਂ ਉਪਰ ਦੇਸ਼ ਭਰ ਦੀਆਂ ਔਰਤਾਂ ਵੱਲੋਂ ਬਹੁਤ ਵੱਡਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਔਰਤਾਂ ਵੱਲੋਂ ਪਿੰਡਾਂ ’ਚ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਆਗੂ ਜਸ਼ਨਦੀਪ ਕੌਰ ਭਾਈ ਕੀ ਪਿਸ਼ੌਰ ਨੇ ਅੱਜ ਬਲਾਕ ਦੇ ਪਿੰਡਾਂ ਅੰਦਰ ਕੀਤੇ ਟਰੈਕਟਰ ਮਾਰਚ ਦੌਰਾਨ ਕਿਹਾ ਕਿ ਔਰਤ ਆਪਣੇ ਆਪ ਵਿਚ ਬਹੁਤ ਵੱਡੀ ਸ਼ਕਤੀ ਹੈ। ਉਨ੍ਹਾਂ ਔਰਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਦਿੱਲੀ ਪੁੱਜਣ ਦਾ ਸੱਦਾ ਦਿੱਤਾ।
ਇਸ ਮੌਕੇ ਕਰਮਜੀਤ ਕੌਰ ਭੁਚਾਲ ਕਲਾਂ, ਬਲਜੀਤ ਕੌਰ ਲਹਿਲਕਲਾਂ, ਜਸਵਿੰਦਰ ਕੌਰ ਗਾਗਾ, ਗੁਰਮੇਲ ਕੌਰ ਗਿਦੜਿਆਣੀ, ਰੁਪਿੰਦਰ ਕੌਰ ਲਹਿਲ ਖੁਰਦ ਨੇ ਧਰਨੇ ਨੂੰ ਸੰਬੋਧਨ ਕੀਤਾ ।
ਭਵਾਨੀਗੜ੍ਹ : ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਅੱਜ ਬਲਾਕ ਦੇ ਪਿੰਡਾਂ ’ਚ ਕਿਸਾਨ ਬੀਬੀਆਂ ਵਲੋਂ ਟਰੈਕਟਰ ਮਾਰਚ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਜਸਵੀਰ ਸਿੰਘ ਗੱਗੜਪੁਰ, ਸੁਖਵਿੰਦਰ ਕੌਰ ਲੱਡੀ, ਬੇਅੰਤਪਾਲ ਕੌਰ ਪੰਨਵਾਂ, ਬੰਦਨਾ ਪੰਨਵਾਂ, ਲਵਪ੍ਰੀਤ ਕੌਰ ਮਰਦ ਖੇੜਾ, ਪਰਮਜੀਤ ਕੌਰ ਕਾਲਾਝਾੜ ਅਤੇ ਸੁਰਜੀਤ ਕੌਰ ਲੱਡੀ ਦੀ ਅਗਵਾਈ ਹੇਠ ਕੀਤਾ ਗਿਆ। ਕਾਰਜਕਾਰੀ ਸੂਬਾ ਪ੍ਰਧਾਨ ਜਗਤਾਰ ਸਿੰਘ ਕਾਲਾਝਾੜ ਨੇ ਦੱਸਿਆ ਹੈ ਕਿ ਇਹ ਮਾਰਚ ਦਿੱਲੀ ਮੋਰਚੇ ’ਚ 8 ਮਾਰਚ ਨੂੰ ਔਰਤਾਂ ਦਾ ਵੱਡਾ ਇਕੱਠ ਕਰਨ ਦੀ ਤਿਆਰੀ ਲਈ ਕੱਢਿਆ ਗਿਆ ਹੈ।

Share