ਖੇਤੀ ਕਾਨੂੰਨਾਂ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਹੰਗਾਮੇ ਕਾਰਨ ਲੋਕ ਸਭਾ ਦੀ ਕਾਰਵਾਈ ਠੱਪ

477
ਲੋਕ ਸਭਾ ਦੀ ਚੱਲ ਰਹੀ ਕਾਰਵਾਈ ਦਾ ਦਿ੍ਰਸ਼।
Share

ਵਿਰੋਧੀ ਪਾਰਟੀਆਂ ਦੇ ਸੰਸਦ ਮੈਂਬਰਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਨਵੀਂ ਦਿੱਲੀ, 5 ਫਰਵਰੀ (ਪੰਜਾਬ ਮੇਲ)- ਵਿਰੋਧੀ ਧਿਰ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਗਾਤਾਰ ਕੀਤੇ ਜਾ ਰਹੇ ਹੰਗਾਮੇ ਕਾਰਨ ਸ਼ੁੱਕਰਵਾਰ ਨੂੰ ਵੀ ਲੋਕ ਸਭਾ ’ਚ ਕੋਈ ਕੰਮਕਾਰ ਨਾ ਹੋ ਸਕਿਆ। ਲੋਕ ਸਭਾ ਦੀ ਕਾਰਵਾਈ ਜਦੋਂ ਸ਼ਾਮ 4 ਵਜੇ ਸ਼ੁਰੂ ਹੋਈ ਤਾਂ ਵਿਰੋਧੀ ਧਿਰ ਦੇ ਮੈਂਬਰ ਕਾਨੂੰਨ ਵਾਪਸ ਲਏ ਜਾਣ ਦੀ ਮੰਗ ਕਰਦਿਆਂ ਸਦਨ ਦੇ ਐਨ ਵਿਚਕਾਰ ਆ ਕੇ ਨਾਅਰੇਬਾਜ਼ੀ ਕਰਨ ਲੱਗ ਪਏ। ਕਾਂਗਰਸ, ਖੱਬੇ ਪੱਖੀ ਪਾਰਟੀਆਂ ਅਤੇ ਡੀ.ਐੱਮ.ਕੇ. ਦੇ ਮੈਂਬਰਾਂ ਨੇ ਹੱਥਾਂ ’ਚ ਤਖ਼ਤੀਆਂ ਫੜੀਆਂ ਹੋਈਆਂ ਸਨ। ਸਪੀਕਰ ਓਮ ਬਿਰਲਾ ਨੇ ਪ੍ਰਸ਼ਨਕਾਲ ਜਾਰੀ ਰੱਖਣ ਦੀ ਕੋਸ਼ਿਸ਼ ਕੀਤੀ ਪਰ ਜਦੋਂ ਵਿਰੋਧੀ ਧਿਰ ਦੇ ਮੈਂਬਰ ਨਾਅਰੇਬਾਜ਼ੀ ਕਰਨ ਤੋਂ ਨਾ ਰੁਕੇ ਤਾਂ ਸਵਾ ਚਾਰ ਵਜੇ ਦੇ ਕਰੀਬ ਉਨ੍ਹਾਂ ਸਦਨ ਦੀ ਕਾਰਵਾਈ ਸ਼ਾਮ 6 ਵਜੇ ਤੱਕ ਲਈ ਮੁਲਤਵੀ ਕਰ ਦਿੱਤੀ। ਸ਼ਾਮ ਨੂੰ ਜਦੋਂ ਮੁੜ ਸਦਨ ਦੀ ਕਾਰਵਾਈ ਸ਼ੁਰੂ ਹੋਈ ਤਾਂ ਮੈਂਬਰਾਂ ਨੇ ਫਿਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਮਗਰੋਂ ਸਪੀਕਰ ਨੇ ਸੋਮਵਾਰ ਤੱਕ ਲਈ ਲੋਕ ਸਭਾ ਉਠਾ ਦਿੱਤੀ।

Share