ਖੇਤੀ ਕਾਨੂੰਨ ਰੱਦ ਕਰਨ ਦੇ ਐਲਾਨ ਉਪਰੰਤ ਦੇਸ਼ ’ਚ ਕਿਸਾਨ ਮਨਾ ਰਹੇ ਨੇ ਖੁਸ਼ੀਆਂ ਤੇ ਵੰਡ ਰਹੇ ਨੇ ਮਠਿਆਈਆਂ

359
ਜਲੰਧਰ ’ਚ ਕਿਸਾਨ ਮੂੰਹ ਮਿੱਠ ਕਰਵਾਉਂਦੇ ਹੋਏੇ।
Share

ਚੰਡੀਗੜ੍ਹ, 19 ਨਵੰਬਰ (ਪੰਜਾਬ ਮੇਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਤੋਂ ਬਾਅਦ ਦੇਸ਼ ਭਰ ਵਿਚ ਜਸ਼ਨ ਮਨਾਏ ਜਾ ਰਹੇ ਹਨ। ਦਿੱਲੀ ਦੇ ਸਿੰਘੂ, ਟਿਕਰੀ ਤੇ ਗ਼ਾਜ਼ੀਪੁਰ ਬਾਰਡਰਾਂ, ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਮਠਿਆਈਆਂ ਵੰਡੀਆਂ ਜਾ ਰਹੀਆਂ ਹਨ। ਕਈ ਰਾਜਾਂ ਦੇ ਮੁੱਖ ਮੰਤਰੀਆਂ, ਭਾਜਪਾ ਪ੍ਰਧਾਨ ਜੇ.ਪੀ. ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ, ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਸਣੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਐਲਾਨ ਦਾ ਸਵਾਗਤ ਕੀਤਾ ਗਿਆ ਹੈ।

Share