ਖੇਤੀ ਕਾਨੂੰਨ: ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਗੱਲਬਾਤ ਸ਼ੁਰੂ

567

ਨਵੀਂ ਦਿੱਲੀ, 15 ਜਨਵਰੀ (ਪੰਜਾਬ ਮੇਲ)- ਤਿੰਨ ਖੇਤੀ ਕਾਨੂੰਨਾਂ ਬਾਰੇ ਸਰਕਾਰ ਤੇ ਕਿਸਾਨਾਂ ਵਿਚਾਲੇ 9ਵੇਂ ਗੇੜ ਦੀ ਗੱਲਬਾਤ ਇਥੇ ਵਿਗਿਆਨ ਭਵਨ ਵਿੱਚ ਸ਼ੁਰੂ ਹੋ ਗਈ ਹੈ। ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਕਿਸਾਨ ਆਗੂਆਂ ਨੇ ਇਸ ਬੈਠਕ ਬਾਰੇ ਵੀ ਬਹੁਤੇ ਉਤਸ਼ਾਹ ਜਨਕ ਨਤੀਜੇ ਨਾ ਆਉਣ ਦੇ ਸ਼ੰਕੇ ਪ੍ਰਗਟਾਏ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ, ਵਣਜ ਅਤੇ ਖੁਰਾਕ ਮੰਤਰੀ ਪੀਯੂਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼, ਜੋ ਪੰਜਾਬ ਤੋਂ ਸੰਸਦ ਮੈਂਬਰ ਹਨ, ਇਥੇ 40 ਕਿਸਾਨ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਰਹੇ ਹਨ।