ਖੇਤੀ ਬਿਲਾਂ ਦੇ ਵਿਰੋਧ ‘ਚ ਕਿਸਾਨ ਨੇ ਟਰੈਕਟਰ ਨੂੰ ਲਾਈ ਅੱਗ

422
Share

ਬਰਨਾਲਾ, 25 ਸਤੰਬਰ (ਪੰਜਾਬ ਮੇਲ)-  ਬਰਨਾਲਾ ‘ਚ ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਦਾ ਗੁੱਸਾ ਇੰਨਾ ਭੜਕ ਗਿਆ ਕਿ ਉਨ੍ਹਾਂ ਨੇ ਆਪਣੇ ਟਰੈਕਟਰ ਨੂੰ ਹੀ ਅੱਗ ਲਾ ਦਿੱਤੀ। ਬੰਦ ਦੌਰਾਨ ਰੋਹ ‘ਚ ਆਏ ਕਿਸਾਨਾਂ ਨੇ ਆਪਣੇ ਖੇਤਾਂ ਦੇ ਰਾਜੇ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਖੇਤੀ ਬਿਲਾਂ ਦੇ ਵਿਰੋਧ ‘ਚ ਕਿਸਾਨਾਂ ‘ਚ ਕਿੰਨਾ ਗੁੱਸਾ ਪਾਇਆ ਜਾ ਰਿਹਾ ਹੈ, ਕਿਉਂਕਿ ਟਰੈਕਟਰ ਨੂੰ ਖੇਤਾਂ ਦਾ ਰਾਜਾ ਕਿਹਾ ਜਾਂਦਾ ਹੈ ਅਤੇ ਕਿਸਾਨ ਇਸ ਨੂੰ ਆਪਣੇ ਘਰ ਦਾ ਇੱਕ ਮੈਂਬਰ ਮੰਨਦੇ ਹਨ। ਟਰੈਕਟਰ ਨੂੰ ਘਰ ਦਾ ਲਾਣੇਦਾਰ ਤੱਕ ਕਿਹਾ ਜਾਂਦਾ ਹੈ। ਇਸ ਮੁੱਦੇ ‘ਤੇ ਬਿਨੂ ਢਿੱਲੋਂ ਦੀ ਅਦਾਕਾਰੀ ਹੇਠ ਇੱਕ ਫਿਲਮ ਵੀ ਬਣ ਚੁੱਕੀ ਹੈ, ਜਿਸ ਵਿੱਚ ਟਰੈਕਟਰ ਦੀ ਅਹਿਮੀਅਤ ਨੂੰ ਵਿਖਾਇਆ ਗਿਆ ਹੈ। ਇਸ ਦੇ ਚਲਦਿਆਂ ਕਿਸਾਨਾਂ ਵੱਲੋਂ ਟਰੈਕਟਰ ਨੂੰ ਅੱਗ ਲਾਉਣਾ ਆਪਣੇ ਆਪ ਵਿੱਚ ਇੱਕ ਵੱਡੀ ਗੱਲ ਹੈ। ਉੱਧਰ ਖੇਤੀ ਬਿਲਾਂ ਦੇ ਵਿਰੋਧ ‘ਚ ਜਿੱਥੇ ਅੱਜ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਹੋਏ, ਉੱਥੇ ਪੰਜਾਬ ਵਿੱਚ ਇਸ ਦਾ ਖਾਸਾ ਅਸਰ ਵੇਖਣ ਨੂੰ ਮਿਲਿਆ ਹੈ। ਕਾਂਗਰਸ, ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦਾ ਜ਼ੋਰਦਾਰ ਤਰੀਕੇ ਨਾਲ ਸਮਰਥਨ ਕੀਤਾ ਜਾ ਰਿਹਾ ਹੈ। ਇੱਥੇ ਹੀ ਬਸ ਨਹੀਂ, ਪੰਜਾਬੀ ਕਲਾਕਾਰ ਤੇ ਹੋਰ ਪ੍ਰਸਿੱਧ ਹਸਤੀਆਂ ਵੀ ਕਿਸਾਨਾਂ ਦੇ ਹੱਕ ‘ਚ ਨਿਤਰ ਆਈਆਂ ਹਨ।

Share