ਖੇਤੀ ਬਿੱਲਾਂ ਦਾ ਵਿਰੋਧ: ਸ਼੍ਰੋਮਣੀ ਅਕਾਲੀ ਦਲ 25 ਨੂੰ ਕਰੇਗਾ ਚੱਕਾ ਜਾਮ

556
Share

ਅੰਮ੍ਰਿਤਸਰ, 22 ਸਤੰਬਰ (ਪੰਜਾਬ ਮੇਲ)-  ਸ਼੍ਰੋਮਣੀ ਅਕਾਲੀ ਦਲ ਵਲੋਂ 25 ਸਤੰਬਰ ਨੂੰ ਸੂਬੇ ਭਰ ਵਿੱਚ 3 ਘੰਟੇ ਚੱਕਾ ਜਾਮ ਕਰਕੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾਵੇਗਾ। ਪਾਰਟੀ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਨੇ ਦਸਿਆ ਕਿ 25 ਸਤੰਬਰ ਨੂੰ ਪੰਜਾਬ ਦੇ ਹਰੇਕ ਹਲਕੇ ‘ਚ ਖੇਤੀ ਬਿੱਲਾਂ ਖ਼ਿਲਾਫ਼ ਸਵੇਰੇ 11 ਤੋਂ ਬਾਅਦ ਦੁਪਹਿਰ 1 ਵਜੇ ਤਕ ਸ਼ਾਂਤਮਈ ਢੰਗ ਨਾਲ ਚੱਕਾ ਜਾਮ ਕੀਤਾ ਜਾਵੇਗਾ। 26 ਤੋਂ 29 ਸਤੰਬਰ ਤੱਕ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਦੌਰਾ ਕਰਕੇ ਵਿਆਪਕ ਪੱਧਰ ‘ਤੇ ਆਗੂਆਂ ਅਤੇ ਲੋਕਾਂ ਨੂੰ ਖੇਤੀ ਬਿਲਾਂ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣਗੇ। ਤਿੰਨਾਂ ਤਖ਼ਤਾਂ ‘ਤੇ ਅਰਦਾਸ ਕਰਕੇ ਪਹਿਲੀ ਅਕਤੂਬਰ ਨੂੰ ਮੁਹਾਲੀ ਦੀ ਦੁਸ਼ਹਿਰਾ ਗਰਾਊਂਡ ‘ਚ ਇਕੱਠੇ ਹੋ ਕੇ ਰੋਸ ਪ੍ਰਗਟਾਵਾ ਕਰਕੇ ਪੰਜਾਬ ਦੇ ਰਾਜਪਾਲ ਨੂੰ ਖੇਤੀ ਬਿੱਲ ਵਾਪਸ ਲੈਣ ਵਾਸਤੇ ਮੰਗ ਪਤਰ ਦੇਣ ਲਈ ਜਾਣਗੇ।


Share