ਖੇਤੀ ਬਿੱਲਾਂ ਦੇ ਵਿਰੋਧ ’ਚ ਰਿਲਾਇੰਸ ਦੇ 151 ਹੋਰ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ

480
Share

ਚੰਡੀਗੜ੍ਹ, 27 ਦਸੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਟੈਲੀਕਾਮ ਬੁਨਿਆਦੀ ਢਾਂਚੇ ਨੂੰ ਨੁਕਸਾਨ ਨਾ ਪਹੁੰਚਾਉਣ ਦੀਆਂ ਅਪੀਲਾਂ ਦੇ ਬਾਵਜੂਦ ਪੰਜਾਬ ਵਿਚ ਬੀਤੇ ਦਿਨ 151 ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਰਾਜ ਦੇ ਵੱਖ-ਵੱਖ ਹਿੱਸਿਆ ’ਚ ਰਿਲਾਇੰਸ ਜੀਓ ਟਾਵਰਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਰਿਪੋਰਟਾਂ ਹਨ। ਇਸ ਕਾਰਨ ਲੋਕਾਂ ਦਾ ਫੋਨ ਸੰਪਰਕ ਟੁੱਟ ਗਿਆ ਹੈ। ਸੂਤਰਾਂ ਮੁਤਾਬਕ ਹੁਣ ਤੱਕ ਕੁੱਲ 1338 ਟੈਲੀਕਾਮ ਟਾਵਰਾਂ ਨੂੰ ਨੁਕਸਾਨ ਪਹੁੰਚਾਇਆ ਗਿਆ ਹੈ।

Share