ਖੇਤੀ ਬਿੱਲ : 25 ਸੰਤਬਰ ਨੂੰ ਅਕਾਲੀ ਦਲ ਵੱਲੋਂ ਤਿੰਨ ਘੰਟੇ ਚੱਕਾ ਜਾਮ ਦਾ ਐਲਾਨ

546
Share

ਚੰਡੀਗੜ੍ਹ, 22 ਸਤੰਬਰ (ਪੰਜਾਬ ਮੇਲ)- ਖੇਤੀ ਬਿੱਲਾਂ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਅਕਾਲੀ ਦਲ ਦੇ ਵਰਕਰ ਤੇ ਲੀਡਰ ਰੋਸ ਪ੍ਰਦਰਸ਼ਨ ਕਰਨਗੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ 25 ਸੰਤਬਰ ਨੂੰ ਅਕਾਲੀ ਦਲ ਦੇ ਵਰਕਰਾਂ ਵੱਲੋਂ ਸ਼ਾਂਤਮਈ ਤਰੀਕੇ ਨਾਲ ਸਵੇਰੇ 11 ਵਜੇ ਤੋਂ 1 ਵਜੇ ਤਕ ਚੱਕਾ ਜਾਮ ਕੀਤਾ ਜਾਏਗਾ।
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 26 ਸੰਤਬਰ ਤੋਂ ਲਗਾਤਾਰ 4 ਦਿਨ ਪੰਜਾਬ ਭਰ ਵਿੱਚ ਲੋਕਾਂ ਨੂੰ ਮਿਲਣਗੇ ਤੇ ਖੇਤੀ ਬਿੱਲਾਂ ਬਾਰੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰਨਗੇ। ਇਸ ਦੇ ਨਾਲ ਹੀ ਇੱਕ ਅਕਤੂਬਰ ਨੂੰ ਅਕਾਲੀ ਦਲ ਅਕਾਲ ਤਖ਼ਤ ‘ਤੇ ਅਰਦਾਸ ਕਰਨ ਤੋਂ ਬਾਅਦ ਪੰਜਾਬ ਦੇ ਗਵਰਨਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਮੈਮੋਰੈਂਡਮ ਸੌਂਪਣਗੇ।


Share