ਖੰਨਾ ਦੇ ਨੌਜਵਾਨ ਦੀ ਇਟਲੀ ‘ਚ ਮੌਤ

685
Share

ਖੰਨਾ, 19 ਮਾਰਚ (ਪੰਜਾਬ ਮੇਲ)- ਇੱਕ ਪਾਸੇ ਦੁਨੀਆ ‘ਚ ਕੋਰੋਨਾਵਾਇਰਸ ਨੇ ਕੋਹਰਾਮ ਮਚਾਇਆ ਹੋਇਆ ਹੈ। ਇਸ ਦੇ ਨਾਲ ਹੀ ਦੂਜੇ ਪਾਸੇ ਖੰਨਾ ਦੇ ਇੱਕ ਪਰਿਵਾਰ ‘ਤੇ ਉਦੋਂ ਕਹਿਰ ਟੁੱਟਿਆ ਜਦੋਂ ਸੱਤ ਸਮੁੰਦਰੋਂ ਪਾਰ ਉਨ੍ਹਾਂ ਦੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਆਈ। ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਲਖਵੀਰ ਸਿੰਘ ਹੈ ਜੋ 36 ਸਾਲ ਦਾ ਸੀ ਤੇ ਪਰਿਵਾਰ ਦਾ ਇਕਲੌਤਾ ਬੇਟਾ ਸੀ।

ਮ੍ਰਿਤਕ ਦੇ ਪਿਤਾ ਕਮਲਜੀਤ ਸਿੰਘ ਖੰਨਾ ‘ਚ ਹੀ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉੁਨ੍ਹਾਂ ਦੇ ਬੇਟੇ ਕੋਲ ਇਟਲੀ ਦੀ ਪੀਆਰ ਹੈ। ਇਸ ਦੇ ਨਾਲ ਹੀ ਕੋਰੋਨਾਵਾਇਰਸ ਕਰਕੇ ਲਗੀ ਰੋਕ ਕਰਕੇ ਉਹ ਆਪਣੇ ਬੇਟੇ ਕੋਲ ਨਹੀਂ ਜਾ ਸਕੇ। ਹੁਣ ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ‘ਚ ਉਨ੍ਹਾਂ ਦੀ ਮਦਦ ਕੀਤੀ ਜਾਵੇ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਲਖਬੀਰ ਪਿਛਲੇ ਕੁਝ ਦਿਨਾਂ ਤੋਂ ਹਸਪਤਾਲ ਵਿੱਚ ਦਾਖਲ ਸੀ। ਲਖਬੀਰ ਇੱਕ ਹਾਦਸੇ ਵਿੱਚ ਇਟਲੀ ਵਿੱਚ ਆਪਣੇ ਭਰਾ ਦੀ ਮੌਤ ਤੋਂ ਬਾਅਦ ਮਾਨਸਿਕ ਤਣਾਅ ਵਿੱਚ ਸੀ। ਦੱਸ ਦਈਏ ਕਿ ਲਖਬੀਰ ਵਿਆਹਿਆ ਹੋਇਆ ਹੈ ਤੇ ਉਸ ਦਾ ਇੱਕ ਬੇਟਾ ਹੈ।


Share