ਗਣਤੰਤਰ ਦਿਵਸ ਹਿੰਸਾ: ਅਦਾਲਤ ਨੇ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ’ਤੇ 19 ਤੱਕ ਲਗਾਈ ਰੋਕ

99
Share

ਨਵੀਂ ਦਿੱਲੀ, 29 ਜੂਨ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਗਣਤੰਤਰ ਦਿਵਸ ਮੌਕੇ ਟਰੈਕਟਰ ਰੈਲੀ ਦੌਰਾਨ ਪੁਲੀਸ ਉੱਤੇ ਹੋਏ ਕਥਿਤ ਹਮਲੇ ਨਾਲ ਜੁੜੇ ਕੇਸ ਵਿੱਚ ਲੱਖਾ ਸਿਧਾਣਾ ਨੂੰ ਗ੍ਰਿਫ਼ਤਾਰੀ ਤੋਂ ਅੰਤ੍ਰਿਮ ਰਾਹਤ ਦਿੱਤੀ ਹੈ। ਐਡੀਸ਼ਨਲ ਸੈਸ਼ਨ ਜੱਜ ਸ਼ਿਵਾਜੀ ਆਨੰਦ ਨੇ ਉਸ ਨੂੰ 19 ਜੁਲਾਈ ਤੱਕ ਗ੍ਰਿਫ਼ਤਾਰ ਕਰਨ ਤੋਂ ਰੋਕਿਆ ਹੈ ਤੇ ਉਸ ਨੂੰ ਜਾਂਚ ਵਿਚ ਸ਼ਾਮਲ ਹੋਣ ਦੇ ਨਿਰਦੇਸ਼ ਦਿੱਤੇ। ਤਿੰਨ ਦਿਨ ਪਹਿਲਾਂ ਗਣਤੰਤਰ ਦਿਵਸ ਦੀ ਹਿੰਸਾ ਨਾਲ ਜੁੜੇ ਹੋਰ ਕੇਸ ਵਿੱਚ ਅਦਾਲਤ ਨੇ ਉਸ ਨੂੰ 3 ਜੁਲਾਈ ਤੱਕ ਗ੍ਰਿਫ਼ਤਾਰ ਨਾ ਕਰਨ ਲਈ ਕਿਹਾ ਸੀ।


Share