ਗਣਤੰਤਰ ਦਿਵਸ ਹਿੰਸਾ: ਦਿੱਲੀ ਹਾਈ ਕੋਰਟ ਵੱਲੋਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੀ ਮੰਗ ਕਰਨ ਵਾਲੀ ਪਟੀਸ਼ਨ ਖਾਰਜ

280
Share

ਦਿੱਲੀ, 12 ਨਵੰਬਰ (ਪੰਜਾਬ ਮੇਲ)- ਦਿੱਲੀ ਹਾਈ ਕੋਰਟ ਨੇ ਅੱਜ ਦਿੱਲੀ ਦੇ ਤਤਕਾਲੀ ਪੁਲਿਸ ਕਮਿਸ਼ਨਰ ਐੱਸ.ਐੱਨ. ਸ੍ਰੀਵਾਸਤਵ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਜ਼ਾ ਦੇਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜੋ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰ ਰੈਲੀ ਦੌਰਾਨ ਕਥਿਤ ਤੌਰ ’ਤੇ ਆਪਣੀ ਡਿਊਟੀ ਨਿਭਾਉਣ ਵਿਚ ਅਸਫਲ ਰਹੇ ਸਨ। ਚੀਫ਼ ਜਸਟਿਸ ਡੀ.ਐੱਨ. ਪਟੇਲ ਅਤੇ ਜੋਤੀ ਸਿੰਘ ਦੀ ਬੈਂਚ ਨੇ ਪਟੀਸ਼ਨਰ ਧਨੰਜਈ ਜੈਨ ਦੁਆਰਾ ਦਾਇਰ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਕਿਉਂਕਿ ਪਟੀਸ਼ਨਕਰਤਾ ਦੇ ਪੱਖ ਤੋਂ ਕੋਈ ਵੀ ਇਸ ਮਾਮਲੇ ਵਿਚ ਪੇਸ਼ ਨਹੀਂ ਹੋਇਆ।

Share