ਗਣਤੰਤਰ ਦਿਵਸ ਹਿੰਸਾ ਮਾਮਲਾ: ਦਿੱਲੀ ਅਦਾਲਤ ਵੱਲੋਂ ਦੀਪ ਸਿੱਧੂ ਸਮੇਤ ਸਾਰੇ ਮੁਲਜ਼ਮਾਂ ਨੂੰ ਸੰਮਨ ਜਾਰੀ

166
Share

ਨਵੀਂ ਦਿੱਲੀ, 19 ਜੂਨ (ਪੰਜਾਬ ਮੇਲ)- ਦਿੱਲੀ ਦੀ ਇੱਕ ਅਦਾਲਤ ਨੇ ਗਣਤੰਤਰ ਦਿਵਸ ਹਿੰਸਾ ਮਾਮਲੇ ਵਿੱਚ ਅਭਿਨੇਤਾ ਦੀਪ ਸਿੱਧੂ ਅਤੇ ਹੋਰਾਂ ਖ਼ਿਲਾਫ਼ ਦਾਇਰ ਸਪਲੀਮੈਂਟਰੀ ਚਾਰਜਸ਼ੀਟ ਦਾ ਨੋਟਿਸ ਲਿਆ। ਚੀਫ ਮੈਟਰੋਪੋਲੀਟਨ ਮੈਜਿਸਟਰੇਟ ਗਜੇਂਦਰ ਸਿੰਘ ਨਾਗਰ ਨੇ ਸਾਰੇ ਮੁਲਜ਼ਮਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 29 ਜੂਨ ਨੂੰ ਤਲਬ ਕੀਤਾ ਹੈ। ਇਸ ਦੌਰਾਨ ਮਨਿੰਦਰ ਸਿੰਘ ਅਤੇ ਖੇਮਪ੍ਰੀਤ ਸਿੰਘ ਖ਼ਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਗਏ ਹਨ, ਜੋ ਨਿਆਂਇਕ ਹਿਰਾਸਤ ਵਿੱਚ ਹਨ।

Share