#AMERICA

ਗਦਰੀ ਬਾਬਿਆਂ ਨੂੰ ਸਮਰਪਿਤ ਮੇਲਾ ਯਾਦਗਾਰੀ ਹੋ ਨਿਬੜਿਆ

”ਡਾ. ਹਰਸਿੰਦਰ ਕੌਰ ਨੇ ਪੰਜਾਬ ਦੇ ਹਲਾਤਾਂ ‘ਤੇ ਪ੍ਰਗਟਾਈ ਚਿੰਤਾ”
ਫਰਿਜ਼ਨੋ, 25 ਮਾਰਚ (ਪੰਜਾਬ ਮੇਲ)- ਗਦਰੀ ਬਾਬਿਆਂ ਨੂੰ ਸਮਰਪਿਤ ਸੰਸਥਾ ਇੰਡੋ ਅਮੈਰੀਕਨ ਹੈਰੀਟੇਜ ਫੋਰਮ ਵੱਲੋਂ ਸ਼ਹੀਦ ਸੁਖਦੇਵ ਥਾਪਰ, ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਸਿਵਰਾਮ ਰਾਜਗੁਰੂ ਨੂੰ ਸਮਰਪਿਤ ਗਦਰੀ ਬਾਬਿਆਂ ਦਾ ਮੇਲਾ ਕਰਵਾਇਆ ਗਿਆ। ਮੇਲੇ ਦੀ ਸ਼ੁਰੂਆਤ ਬੀਬੀ ਆਸ਼ਾ ਸ਼ਰਮਾ ਵੱਲੋਂ ਸ਼ਹੀਦਾਂ ਦੀ ਯਾਦ ਵਿਚ ਸ਼ਰਧਾ ਭਰੇ ਸ਼ਬਦਾਂ ਦੁਆਰਾ ਕੀਤੀ ਗਈ।
ਇਸ ਮੌਕੇ ਇੰਡੀਆ ਤੋਂ ਵਿਸ਼ੇਸ਼ ਤੌਰ ‘ਤੇ ਡਾ. ਹਰਸ਼ਿੰਦਰ ਕੌਰ ਬਤੌਰ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਹੋਏ ਸਨ। ਜਿਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਅੱਜ ਦੇ ਸਮੇਂ ਅੰਦਰ ਪੰਜਾਬ ਲੋਕਾਂ ਦੀ ਤ੍ਰਾਸਦੀ, ਨਸ਼ਿਆਂ ਦਾ ਹੜ੍ਹ, ਔਰਤਾਂ ਦੀ ਸੁਰੱਖਿਆ ਆਦਿਕ ਬਹੁਤ ਸਾਰੇ ਵਿਸ਼ਿਆਂ ਉੱਤੇ ਵਿਚਾਰਾਂ ਦੀ ਸਾਂਝ ਪਾਈ। ਸੰਸਥਾ ਵੱਲੋਂ ਡਾ. ਹਰਸਿੰਦਰ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਬੱਚਿਆਂ ਨੇ ਗਿੱਧੇ ਭੰਗੜੇ ਦੀ ਪੇਸ਼ਕਾਰੀ ਕਰਕੇ ਦਰਸ਼ਕਾਂ ਦੀ ਖ਼ੂਬ ਵਾਹ-ਵਾਹ ਖੱਟੀ। ਸਮੁੱਚੇ ਪ੍ਰੋਗਰਾਮ ਦੀ ਸਫਲਤਾ ਲਈ ਪ੍ਰਬੰਧਕ ਵਧਾਈ ਦੇ ਪਾਤਰ ਹਨ। ਮੇਲੇ ਦੌਰਾਨ ਹਾਜ਼ਰੀਨ ਲਈ ਚਾਹ ਪਕੌੜਿਆਂ ਦਾ ਲੰਗਰ ਅਤੁੱਟ ਵਰਤਿਆ। ਅੰਤ ਹਾਜ਼ਰੀਨ ਦੇ ਭਾਰੀ ਇਕੱਠ ਦੌਰਾਨ ਇਹ ਮੇਲਾ ਅਮਿੱਟ ਪੈੜਾਂ ਛੱਡਦਾ ਯਾਦਗਾਰੀ ਹੋ ਨਿਬੜਿਆ।