ਗਲਤ ਪਤੇ ਦੱਸਣ ਵਾਲੇ ਹਜ਼ਾਰਾਂ ਵਿਦੇਸ਼ੀਆਂ ਦੇ ਰੱਦ ਹੋਣਗੇ ਪਾਸਪੋਰਟ

864
Share

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਮੇਲ)- ਕੋਰੋਨਾ ਦੇ ਕਹਿਰ ਦੇ ਦੌਰਾਨ ਵਿਦੇਸ਼ ਤੋਂ ਵਾਪਸ ਆਏ ਹਜ਼ਾਰਾਂ ਲੋਕਾਂ ਨੇ ਸਹੀ ਜਾਣਕਾਰੀ ਨਹੀਂ ਦਿੱਤੀ। ਇਮੀਗ੍ਰੇਸ਼ਨ ਬਿਊਰੋ ‘ਚ ਕਿਸੇ ਨੇ ਆਪਣੇ ਆਧਾਰ ਕਾਰਡ ਨੰਬਰ ਗਲਤ ਦੱਸੇ, ਤਾਂ ਕਿਸੇ ਨੇ ਆਪਣੇ ਪਾਸਪੋਰਟ ਨੰਬਰ ਗਲਤ ਪੇਸ਼ ਕੀਤਾ, ਜਿਸ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਅਜਿਹੇ ਲੋਕਾਂ ਨੂੰ ਲੱਭਣ ‘ਚ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਅਤੇ ਪੰਜਾਬ ਦੇ ਲਗਭਗ 7 ਹਜ਼ਾਰ ਲੋਕਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ ਹੈ, ਜਿਨ੍ਹਾਂ ਨੇ ਗਲਤ ਜਾਣਕਾਰੀ ਦਿੱਤੀ ਸੀ। ਖੇਤਰੀ ਪਾਸੋਪਰਟ ਦਫਤਰ ਚੰਡੀਗੜ੍ਹ ‘ਚ ਦੋਵਾਂ ਸੂਬਿਆਂ ਦੀ ਪੁਲਿਸ ਦੁਆਰਾ ਉਨ੍ਹਾਂ ਦੇ ਰਿਕਾਰਡ ਦੀ ਜਾਂਚ ਕੀਤੀ ਗਈ ਹੈ, ਜਿਸ ‘ਚ ਹੈਰਾਨ ਕਰਨ ਵਾਲੀ ਗੱਲ ਸਾਹਮਣੇ ਆਈ ਹੈ। ਹੁਣ ਇਨ੍ਹਾਂ ਲੋਕਾਂ ‘ਤੇ ਐੱਫ.ਆਈ.ਆਰ. ਕੀਤੀ ਜਾਵੇਗੀ। ਨਾਲ ਹੀ ਉਨ੍ਹਾਂ ਦੇ ਪਾਸਪੋਰਟ ਵੀ ਰੱਦ ਕੀਤੇ ਜਾਣਗੇ। ਦੋ ਦਰਜਨ ਤੋਂ ਵੱਧ ਅਜਿਹੇ ਮਾਮਲਿਆਂ ਦੀ ਜਾਂਚ ਲਈ ਪੁਲਿਸ ਹਰ ਰੋਜ਼ ਪਾਸਪੋਰਟ ਦਫਤਰ ਪਹੁੰਚ ਕਰ ਰਹੀ ਹੈ। ਖਾਸ ਗੱਲ ਇਹ ਹੈ ਕਿ ਇਨ੍ਹਾਂ ‘ਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ।
ਪੰਜਾਬ-ਹਰਿਆਣਾ ‘ਚ ਅਜਿਹੇ ਕੇਸਾਂ ਦੀ ਗਿਣਤੀ ਹਜ਼ਾਰਾਂ ‘ਚ ਦੱਸੀ ਜਾ ਰਹੀ ਹੈ, ਜਦੋਂਕਿ ਉਹ ਵਿਦੇਸ਼ ਤੋਂ ਵਾਪਸ ਆਏ ਅਤੇ ਜਾਂਚ ਤੋਂ ਬਚਣ ਲਈ ਉਨ੍ਹਾਂ ਤੋਂ ਪੂਰੀ ਜਾਣਕਾਰੀ ਦਾ ਪਤਾ ਲਗਾਉਣਾ ਚਾਹਿਆ, ਤਾਂ ਬਹੁਤ ਸਾਰੇ ਲੋਕਾਂ ਨੂੰ ਆਪਣਾ ਪਤਾ, ਆਧਾਰ ਕਾਰਡ ਨੰਬਰ ਤੇ ਪਾਸਪੋਰਟ ਨੰਬਰ ਗਲਤ ਦੱਸਿਆ। ਇਸ ਨਾਲ ਇਨ੍ਹਾਂ ਲੋਕਾਂ ਨੂੰ ਲੱਭਣ ‘ਚ ਬਹੁਤ ਮੁਸ਼ਕਲ ਆਈ।
ਖੇਤਰੀ ਦਫਤਰ ਚੰਡੀਗੜ੍ਹ ਦੇ ਪਾਸਪੋਰਟ ਅਧਿਕਾਰੀ ਨੇ ਦੱਸਿਆ ਕਿ ਪਾਸਪੋਰਟ ਦਫਤਰ ‘ਚ ਤਕਰੀਬਨ 7 ਹਜ਼ਾਰ ਅਜਿਹੇ ਮਾਮਲਿਆਂ ਦੀ ਜਾਂਚ ਕੀਤੀ ਗਈ ਹੈ। ਇਹ ਅੰਕੜਾ 7 ਹਜ਼ਾਰ ਤੋਂ ਵੱਧ ਵੀ ਸਕਦਾ ਹੈ।


Share