ਗਾਂਧੀ ਨੇ ਦਰਬਾਰ ਸਾਹਿਬ ’ਚ ਪਾਰਟੀ ਦੀ ਜਿੱਤ ਲਈ ਕੀਤੀ ਅਰਦਾਸ

154
Share

ਅੰਮ੍ਰਿਤਸਰ, 27 ਜਨਵਰੀ (ਪੰਜਾਬ ਮੇਲ)- ਕਾਂਗਰਸੀ ਆਗੂ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਵਾਲੇ ਕਾਂਗਰਸ ਦੇ ਉਮੀਦਵਾਰ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ। ਸੰਘਣੀ ਧੁੰਦ ਕਾਰਨ ਉਹ ਤਿੰਨ ਘੰਟੇ ਦੇਰ ਨਾਲ ਪੁੱਜੇ। ਕਾਂਗਰਸ ਦੀ ਚੋਣ ਪ੍ਰਚਾਰ ਮੁਹਿੰਮ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਹ ਸਾਰੇ ਇੱਥੇ ਜਿੱਤ ਦੀ ਅਰਦਾਸ ਕਰਨ ਲਈ ਆੲੇ। ਇਸ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਸ੍ਰੀ ਗਾਂਧੀ ਨੂੰ ਹਵਾਈ ਅੱਡੇ ’ਤੇ ਜੀ ਆਇਆਂ ਆਖਿਆ। ਸ੍ਰੀ ਗਾਂਧੀ ਨੇ ਕੜਾਹ ਪ੍ਰਸ਼ਾਦਿ ਦੀ ਦੇਗ ਕਰਾਈ ਅਤੇ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਲਈ ਗਏ। ਪਰਿਕਰਮਾਂ ਵਿਚ ਉਨ੍ਹਾਂ ਨੇ ਲੋਕਾਂ ਨੂੰ ਹੱਥ ਵੀ ਜੋੜੇ।


Share