ਫਰਿਜ਼ਨੋ, 7 ਜਨਵਰੀ (ਪੰਜਾਬ ਮੇਲ)- ਚੰਡੀਗੜ੍ਹ ਪ੍ਰਸ਼ਾਸਨ ਦੀ ਹੋਂਦ ਨੂੰ ਹੋਰ ਮਜ਼ਬੂਤ ਬਣਾਉਂਦੇ ਹੋਏ ਇਸ ਦਾ ਗਠਨ ਗਿਆ ਹੈ, ਜਿਸ ਵਿਚ ਵੱਖ-ਵੱਖ ਖੇਤਰਾਂ ਦੇ ਰਾਜਸੀ ਮਾਹਿਰਾਂ, ਸਿਆਸੀ ਆਗੂਆਂ ਅਤੇ ਨੀਤੀਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਦੀ ਗਾਇਕੀ ਦੇ ਵਿਰਸੇ ਨੂੰ ਸੰਭਾਲਣ ਵਾਲੀ, ਗਾਇਕਾ ਸੁੱਖੀ ਬਰਾੜ ਨੂੰ ਵੀ ਬਤੌਰ ਮੈਂਬਰ ਸ਼ਾਮਲ ਕਰਕੇ ਗਾਇਕ ਅਤੇ ਸੰਗੀਤ ਪਰਿਵਾਰ ਨੂੰ ਵੀ ਮਾਣ ਬਖਸ਼ਿਆ ਗਿਆ। ਗਾਇਕਾਂ ਸੁੱਖੀ ਬਰਾੜ ਹਮੇਸ਼ਾ ਹੀ ਪੰਜਾਬੀ ਸੱਭਿਆਚਾਰਕ ਵਿਰਸੇ ਨਾਲ ਜੁੜੀ ਰਹੀ ਹੈ। ਸੁੱਖੀ ਬਰਾੜ ਨੂੰ ਚੰਡੀਗੜ ਪ੍ਰਸ਼ਾਸਨ ਦੇ ਪ੍ਰਸ਼ਾਸਕ ਮੈਂਬਰ ਬਣਨ ‘ਤੇ ਦੇਸ਼-ਵਿਦੇਸ਼ ਦੀਆਂ ਵੱਖ-ਵੱਖ ਸੰਸਥਾਵਾਂ, ਸਿਆਸੀ ਆਗੂਆਂ, ਬੁੱਧੀਜੀਵੀਆਂ ਅਤੇ ਸੰਗੀਤ ਜਗਤ ਨਾਲ ਜੁੜੀਆਂ ਸ਼ਖ਼ਸੀਅਤਾਂ ਵੱਲੋਂ ਵਧਾਈਆਂ ਮਿਲ ਰਹੀਆਂ ਹਨ।