#PUNJAB

ਗਿਆਨੀ ਕਰਤਾਰ ਸਿੰਘ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ

ਘੁਮਾਣ, 1 ਮਈ (ਪੰਜਾਬ ਮੇਲ)- ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਭਤੀਜੇ ਬਾਬਾ ਬਲਵਿੰਦਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਬਾਬਾ ਬਲਵਿੰਦਰ ਸਿੰਘ ਸੰਤ ਸਮਾਜ ਦੇ ਜਨਰਲ ਸਕੱਤਰ ਤੇ ਦਮਦਮੀ ਟਕਸਾਲ ਦੇ ਮੁੱਖ ਬੁਲਾਰਾ ਸਨ। ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਕਤਲ ਇੱਕ ਸੇਵਾਦਾਰ ਨੇ ਤੇਜ਼ਧਾਰ ਹਥਿਆਰ ਨਾਲ ਕੀਤਾ ਹੈ। ਇਹ ਕਤਲ ਘੁਮਾਣ ਦੇ ਨਜ਼ਦੀਕ ਉਨ੍ਹਾਂ ਦੀ ਰਿਹਾਇਸ਼ ਵਿਖ਼ੇ ਕੀਤਾ ਗਿਆ ਹੈ।