ਸ੍ਰੀ ਮੁਕਤਸਰ ਸਾਹਿਬ, 25 ਅਕਤੂਬਰ (ਪੰਜਾਬ ਮੇਲ)- ਸਾਲ 1980 ਵਿਚ ਪ੍ਰਕਾਸ਼ ਸਿੰਘ ਬਾਦਲ ਦੇ ਖ਼ਿਲਾਫ਼ ਗਿਦੜਬਾਹਾ ਹਲਕੇ ਤੋਂ ਚੋਣ ਲੜਕੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਜਗਮੀਤ ਸਿੰਘ ਬਰਾੜ ਨੇ ਮੁੜ ਗਿਦੜਬਾਹਾ ਹਲਕੇ ਤੋਂ ਚੋਣ ਲੜਣ ਲਈ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਰਘਬੀਰ ਸਿੰਘ ਪ੍ਰਧਾਨ, ਸਾਬਕਾ ਵਿਧਾਇਕ ਰਿਪਜੀਤ ਸਿੰਘ ਬਰਾੜ ਅਤੇ ਹਰਫੂਲ ਸਿੰਘ ਨੰਬਰਦਾਰ ਹਰੀ ਕੇਕਲਾਂ ਹੋਰੀਂ ਵੀ ਮੋਜੂਦ ਸਨ। ਬਰਾੜ 1992 ਅਤੇ 1999 ਵਿੱਚ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਕਾਂਗਰਸ ਪਾਰਟੀ ਵਿਚ 35 ਸਾਲ ਤੱਕ ਰਹਿਣ ਤੋਂ ਬਾਅਦ ਹਾਈ ਕਮਾਂਡ ਨਾਲ ਕੁੱਝ ਵਖਰੇਵਿਆਂ ਕਾਰਨ ਉਹ ‘ਆਲ ਇੰਡੀਆ ਤ੍ਰਿਨਮੂਲ ਕਾਂਗਰਸ’ ਵਿੱਚ ਸੂਬਾ ਪ੍ਰਧਾਨ ਬਣ ਗਏ। ਇਸ ਤੋਂ ਬਾਅਦ 2021 ਵਿੱਚ ਉਨ੍ਹਾਂ ਮੌੜ ਮੰਡੀ ਤੋਂ ਅਕਾਲੀ ਉਮੀਦਵਾਰ ਵਜੋਂ ਚੋਣ ਲੜੀ ਅਤੇ ਹੁਣ ਉਹ ਆਜ਼ਾਦ ਉਮੀਦਵਾਰ ਵਜੋਂ ਗਿਦੜਬਾਹਾ ਤੋਂ ਚੋਣ ਲੜ ਰਹੇ ਹਨ।
ਗਿੱਦੜਬਾਹਾ: ਜਗਮੀਤ ਬਰਾੜ ਵੱਲੋਂ ਅਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖ਼ਲ
