ਗੁਜਰਾਤ ਦੇ ਮੁੱਖ ਮੰਤਰੀ ਵਿਜੈ ਰੂਪਾਨੀ ਨੇ ਅਸਤੀਫ਼ਾ ਦਿੱਤਾ

534
Share

ਚੰਡੀਗੜ੍ਹ, 11 ਸਤੰਬਰ (ਪੰਜਾਬ ਮੇਲ)- ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੂਪਾਨੀ ਨੇ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਵੱਲੋਂ ਮਿਲੇ ਸਮਰਥਨ ਲਈ ਗੁਜਰਾਤ ਦੇ ਲੋਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੇਗੀ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਆਪਣੀ ਜ਼ਿੰਮੇਵਾਰੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।

Share