ਗੁਜਰਾਤ ਦੰਗੇ: ਸਿੱਟ ਵੱਲੋਂ ਮੋਦੀ ਨੂੰ ਕਲੀਨ ਚਿੱਟ ਦੇਣ ਵਾਲੀ ਪਟੀਸ਼ਨ ’ਤੇ ਸੁਪਰੀਮ ਕੋਰਟ ’ਚ ਸੁਣਵਾਈ 13 ਅਪ੍ਰੈਲ ਨੂੰ

348
Share

ਨਵੀਂ ਦਿੱਲੀ, 17 ਮਾਰਚ (ਪੰਜਾਬ ਮੇਲ)-ਸਾਲ 2002 ਦੇ ਗੁਜਰਾਤ ਦੰਗਿਆਂ ’ਚ ਸੂਬੇ ਦੇ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਨੂੰ ਐੱਸ.ਆਈ.ਟੀ. ਵਲੋਂ ਦਿੱਤੀ ਕਲੀਨ ਚਿੱਟ ਨੂੰ ਚੁਣੌਤੀ ਦੇਣ ਵਾਲੀ ਜ਼ਕੀਆ ਜਾਫ਼ਰੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ 13 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ। ਗੁਜਰਾਤ ਦੰਗਿਆਂ ਨੂੰ ਲੈ ਕੇ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਹਿਸਾਨ ਜਾਫਰੀ ਦੀ ਪਤਨੀ ਜ਼ਕੀਆ ਜਾਫਰੀ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਨੇ ਸੁਣਵਾਈ ਟਾਲ ਦਿੱਤੀ ਹੈ। ਜ਼ਕੀਆ ਦੇ ਵਕੀਲ ਕਪਿਲ ਸਿੱਬਲ ਨੇ ਸੁਣਵਾਈ ਟਾਲਣ ਦੀ ਮੰਗ ਕੀਤੀ ਸੀ। ਅਦਾਲਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਭਵਿੱਖ ’ਚ ਸੁਣਵਾਈ ਟਾਲਣ ਦੀ ਕਿਸੇ ਵੀ ਮੰਗ ਨੂੰ ਸਵੀਕਾਰ ਨਹੀਂ ਕੀਤਾ ਜਾਵੇਗਾ। ਕਪਿਲ ਸਿੱਬਲ ਨੇ ਅਦਾਲਤ ਤੋਂ ਅਪ੍ਰੈਲ ਤੱਕ ਸੁਣਵਾਈ ਟਾਲਣ ਦੀ ਮੰਗ ਕੀਤੀ ਸੀ ਕਿਉਂਕਿ ਕਈ ਵਕੀਲ ਮਰਾਠਾ ਰਾਖਵਾਂਕਰਨ ਮਾਮਲੇ ’ਚ ਵਿਅਸਤ ਹਨ। ਹਾਲਾਂਕਿ ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਗੁਜਰਾਤ ਸਰਕਾਰ ਵਲੋਂ ਪੇਸ਼ ਹੋ ਕੇ ਸੁਣਵਾਈ ਟਾਲਣ ਦੀ ਪਟੀਸ਼ਨ ਦਾ ਵਿਰੋਧ ਕੀਤਾ ਤੇ ਅਗਲੇ ਹਫ਼ਤੇ ਮਾਮਲੇ ਦੀ ਸੁਣਵਾਈ ਦੀ ਮੰਗ ਕੀਤੀ।

Share