ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਭਾਜਪਾ ਵੱਲੋਂ ਰਿਕਾਰਡ ਜਿੱਤ ਦਰਜ

57

12 ਨੂੰ ਹੋਵੇਗਾ ਸਹੁੰ ਚੁੱਕ ਸਮਾਗਮ
ਚੰਡੀਗੜ੍ਹ, 8 ਦਸੰਬਰ (ਪੰਜਾਬ ਮੇਲ)-ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਭਾਜਪਾ ਵੱਲੋਂ ਰਿਕਾਰਡ ਜਿੱਤ ਦਰਜ ਕੀਤੀ ਗਈ ਹੈ। ਭਾਜਪਾ ਨੇ ਇਨ੍ਹਾਂ ਚੋਣਾਂ ਵਿਚ 182 ਵਿਚੋਂ 156 ਸੀਟਾਂ ‘ਤੇ ਜਿੱਤ ਦਰਜ ਕੀਤੀ ਹੈ। ਗੁਜਰਾਤ ‘ਚ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੂੰ ਸਿਰਫ਼ 5 ਸੀਟਾਂ ਹੀ ਮਿਲੀਆਂ। ਕਾਂਗਰਸ ਨੂੰ 17 ਸੀਟਾਂ ਮਿਲੀਆਂ ਹਨ। 4 ਥਾਵਾਂ ‘ਤੇ ਹੋਰ ਅੱਗੇ ਚੱਲ ਰਹੇ ਹਨ। 12 ਦਸੰਬਰ ਨੂੰ ਮੁੱਖ ਮੰਤਰੀ ਭੁਪੇਂਦਰ ਪਟੇਲ ਦੂਜੀ ਵਾਰ ਸਹੁੰ ਚੁੱਕਣਗੇ।