ਗੁਰਦਾਸ ਮਾਨ ਨੇ ਨਕੋਦਰ ਮੇਲੇ ਦੀ ਵਾਇਰਲ ਵੀਡੀਓ ‘ਤੇ ਮਾਮਲਾ ਭਖਦਾ ਵੇਖ ਮੰਗੀ ਮੁਆਫ਼ੀ

419
Share

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ, ”ਮੇਰੇ ਵਲੋਂ ਆਖੀ ਗੱਲ ਨੇ ਜੇਕਰ ਕਿਸੇ ਦੇ ਵੀ ਦਿਲ ਨੂੰ ਦੁੱਖ ਪਹੁੰਚਾਇਆ ਹੈ ਤਾਂ ਮੈਂ ਹੱਥ ਜੋੜ ਕੇ 100-100 ਵਾਰ ਮੁਆਫ਼ੀ ਮੰਗਦਾ ਹਾਂ।”

ਦੱਸ ਦਈਏ ਕਿ ਬੀਤੇ ਦਿਨੀਂ ਗੁਰਦਾਸ ਮਾਨ ਨਕੋਦਰ ਵਿਖੇ ਗੁਰਦਾਸ ਮਾਨ ਦਾ ਪ੍ਰੋਗਰਾਮ ਸੀ, ਜਿਸ ਦੌਰਾਨ ਉਨ੍ਹਾਂ ਨੇ ਸਾਈਂ ਲਾਡੀ ਸ਼ਾਹ ਨੂੰ ਸ੍ਰੀ ਗੁਰੂ ਅਮਰਦਾਸ ਜੀ ਦਾ ਵੰਸ਼ ਦੱਸਿਆ ਸੀ। ਜਦੋਂ ਗੁਰਦਾਸ ਮਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਤਾਂ ਸਿੱਖ ਜੱਥੇਬੰਦੀਆਂ ਵਲੋਂ ਇਸ ਦਾ ਭਾਰੀ ਵਿਰੋਧ ਕੀਤਾ ਗਿਆ ਸੀ। ਇਸ ਮਾਮਲੇ ‘ਚ ਸਿੱਖ ਜੱਥੇਬੰਦੀਆਂ ਨੇ ਗੁਰਦਾਸ ਮਾਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਸੀ। ਮਾਮਲੇ ਨੂੰ ਜ਼ਿਆਦਾ ਭਖਦਾ ਵੇਖ ਹੁਣ ਗੁਰਦਾਸ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਕ ਵੀਡੀਓ ਸਾਂਝੀ ਕਰਦਿਆਂ ਮੁਆਫ਼ੀ ਮੰਗ ਲਈ ਹੈ।


Share