ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਰੋਜ਼ਾਨਾ ਦਿੱਤਾ ਜਾਵੇਗਾ ਧਰਨਾ
ਅੰਮ੍ਰਿਤਸਰ, 3 ਦਸੰਬਰ (ਪੰਜਾਬ ਮੇਲ)- ਬੀਤੇ ਦਿਨੀ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਪੁਲਿਸ ਵੱਲੋਂ ਜੁੱਤੀਆਂ ਪਾ ਕੇ ਗੁਰਦੁਆਰਾ ਸਾਹਿਬ ਵਿਚ ਦਾਖਲ ਹੋ ਕੇ ਬੇਅਦਬੀ ਕਰਨ ਅਤੇ ਗੋਲੀ ਚਲਾਉਣ ਦੀ ਘਟਣਾ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਸਾਂਝੇ ਤੌਰ ਤੇ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ। ਸੁਲਤਾਨਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਦੇ ਬਾਹਰ ਅਰੰਭੇ ਗਏ ਰੋਸ ਪ੍ਰਦਰਸ਼ਨ ਵਿਚ ਬੁਲਾਰਿਆ ਨੇ ਸ੍ਰੀ ਭਗਵੰਤ ਮਾਨ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਕਿਹਾ ਕਿ ਪਾਵਨ ਗੁਰਧਾਮ ਦੀ ਬੇਅਦਬੀ ਕਰਵਾ ਕੇ ਸਰਕਾਰ ਨੇ ਸਿੱਖ ਭਾਵਨਾਵਾਂ ਨੂੰ ਤਾਰ ਤਾਰ ਕੀਤਾ ਹੈ। ਧਰਨਾ ਪ੍ਰਦਰਸ਼ਨ ਦੇ ਅੱਜ ਪਹਿਲੇ ਦਿਨ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਵਿਚ ਪੁੱਜੇ ਜਥੇ ਨੇ ਸ਼ਮੂਲੀਅਤ ਕੀਤੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੁੱਧ ਰੋਸ ਜਾਹਿਰ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ, ਮੈਂਬਰ ਭਾਈ ਮਨਜੀਤ ਸਿੰਘ, ਸ. ਬਲਜੀਤ ਸਿੰਘ ਜਲਾਲਉਸਮਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ ਰੂਹੀ, ਹਲਕਾ ਇੰਚਾਰਜ ਕੈਪਟਨ ਹਰਮਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਵਲੋਂ 1984 `ਚ ਗੁਰਧਾਮਾਂ `ਤੇ ਹਮਲੇ ਦੀ ਘਨੌਣੀ ਹਰਕਤ ਕੀਤੀ ਗਈ ਸੀ। ਅੱਜ ਪੰਜਾਬ ਦੀ ਸਰਕਾਰ ਵੀ ਉਸੇ ਰਸਤੇ ਤੇ ਚੱਲ ਰਹੀ ਹੈ। ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਪੁਲੀਸ ਨੂੰ ਹੁਕਮ ਜਾਰੀ ਕਰਕੇ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਵਿਖੇ ਬੇਅਦਬੀ ਦੀ ਪੀੜਾਮਈ ਹਰਕਤ ਕੀਤੀ ਹੈ, ਜਿਸ ਨੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਤੋੜ ਕੇ ਰੱਖ ਦਿੱਤਾ ਹੈ। ਸਿੱਖ ਵਿਰੋਧੀ ਵਰਤਾਰੇ ਦੀ ਸਿਖਰ ਇਹ ਹੈ ਕਿ ਪੁਲੀਸ ਤੋਂ ਘਟੀਆ ਕਾਰਨਾਮਾ ਕਰਵਾਉਣ ਮਗਰੋਂ ਵੀ ਸਿੱਖ ਰੋਹ ਨੂੰ ਮੁੱਖ ਮੰਤਰੀ ਨੇ ਨਜ਼ਰ ਅੰਦਾਜ ਕਰਦਿਆ ਮੂੰਹ ਤੱਕ ਨਹੀਂ ਖੋਲ੍ਹਿਆ। ਅਗਲੇ ਦਿਨਾ ਦੌਰਾਨ ਇਸ ਪ੍ਰਦਰਸ਼ਨ ਨੂੰ ਹੋਰ ਪ੍ਰਚੰਡ ਕਰਨ ਦੀ ਗੱਲ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਗੁਰਦੁਆਰਾ ਸਾਹਿਬ ਅੰਦਰ ਕੀਤੀ ਬੇਅਦਬੀ ਦੀ ਜੁੰਮੇਵਾਰੀ ਕਬੂਲਣੀ ਹੀ ਪਵੇਗੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਤਜਿੰਦਰ ਸਿੰਘ ਪੱਡਾ ਮੈਨੇਜਰ ਸ. ਜਰਨੈਲ ਸਿੰਘ, ਸ. ਮੋਹਨ ਸਿੰਘ ਕੰਗ ਬਾਬਾ ਬਕਾਲਾ, ਸ. ਨਿਰਮਲ ਸਿੰਘ, ਸ. ਰਣਜੀਤ ਸਿੰਘ ਸੇਰੋਂ, ਸ. ਰਜਿੰਦਰ ਸਿੰਘ ਲਿਧੜ, ਸ. ਕਿਰਪਾਲ ਸਿੰਘ, ਸ. ਬਲਵਿੰਦਰ ਸਿੰਘ ਚੀਮਾ ਬਾਠ, ਸ. ਗੁਰਜਿੰਦਰ ਸਿੰਘ ਸਠਿਆਲਾ, ਸ. ਮੇਜਰ ਸਿੰਘ ਸ. ਸਰਬਜੀਤ ਸਿੰਘ, ਸ. ਗੁਰਦੇਵ ਸਿੰਘ, ਸ. ਬਖਸੀਸ਼ ਸਿੰਘ ਬਾਬਾ ਬਕਾਲਾ, ਸ. ਗੁਰਚਰਨ ਸਿੰਘ, ਸ. ਦਲਬਾਗ ਸਿੰਘ, ਸ. ਕਰਮ ਸਿੰਘ ਆਦਿ ਹਾਜ਼ਰ ਸਨ।