ਗੁਰਦੁਆਰਾ ਅਨੰਦਗੜ ਸਾਹਿਬ ਕਰਮਨ ਵਿਖੇ ਵਿਸਾਖੀ ਸਮਾਗਮ ਹੋਏ

138
Share

ਫਰਿਜ਼ਨੋ, ਕੈਲੀਫੋਰਨੀਆਂ, 19 ਅਪ੍ਰੈਲ (ਕੁਲਵੰਤ ਧਾਲੀਆਂ / ਨੀਟਾ ਮਾਛੀਕੇ/ਪੰਜਾਬ ਮੇਲ) – ਫਰਿਜ਼ਨੋ ਨਜ਼ਦੀਕੀ ਸ਼ਹਿਰ ਕਰਮਨ ਦੇ ਗੁਰਦੁਆਰਾ ਗੁਰਦੁਆਰਾ ਅਨੰਦਗੜ ਸਾਹਿਬ ਵਿਖੇ ਵਿਸਾਖੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਹੋਏ। ਜਿਸ ਦੌਰਾਨ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਜੇ ਦੀਵਾਨਾ ਵਿੱਚ ਗੁਰੂਘਰ ਦੇ ਹਜ਼ੂਰੀ ਰਾਗੀ ਭਾਈ ਸੋਢੀ ਸਿੰਘ ਅਤੇ ਸਾਥੀਆਂ ਦੁਆਰਾ ਗੁਰਬਾਣੀ ਕੀਰਤਨ ਕਰਦੇ ਹੋਏ ਵਿਸਾਖੀ ਨਾਲ ਸੰਬੰਧਤ ਸਿੱਖ ਇਤਿਹਾਸ ਸੁਣਾਇਆ ਗਿਆ ਅਤੇ ਹੋਰ ਗੁਰਮਤਿ ਵਿਚਾਰਾ ਹੋਈਆ। ਇਸ ਉਪਰੰਤ ਚਲ ਰਹੇ ਸਮਾਗਮ ਵਿੱਚ ਬੀਬੀ ਜੋਤ ਰਣਜੀਤ ਕੌਰ ਨੇ ਧਾਰਮਿਕ ਗੀਤ ਗਾ ਹਾਜ਼ਰੀ ਭਰੀ।  ਗੁਰੂਘਰ ਦੇ ਸਟੇਜ਼ ਸੰਚਾਲਕ ਸ. ਗੁਰਤੇਜ ਸਿੰਘ ਧਾਲੀਵਾਲ ਦੁਆਰਾ ਸੰਗਤਾਂ ਦਾ ਧੰਨਵਾਦ ਕਰਦੇ ਹੋਏ ਆਉਣ ਵਾਲੇ ਅਗਲੇ ਪ੍ਰੋਗਰਾਮਾਂ ਵਿੱਚ ਇਸੇ ਤਰਾਂ ਸਾਮਲ ਹੋਣ ਦੀ ਬੇਨਤੀ ਕੀਤੀ ਗਈ।  ਇਸ ਸਮਾਗਮ ਦੀ ਖ਼ਾਸ ਗੱਲ ਇਹ ਸੀ ਕਿ ਇਸ ਗੁਰੂਘਰ ਵਿੱਚ ਕਰੋਨਾ ਦੀ ਮਹਾਮਾਰੀ ਕਰਕੇ ਇਕ ਸਾਲ ਤੋਂ ਵਧੀਕ ਸਮੇਂ ਬਾਅਦ ਇਹ ਪਹਿਲਾ ਵੱਡਾ ਪ੍ਰੋਗਰਾਮ ਹੋਇਆਂ।  ਜਿਸ ਵਿੱਚ ਸਰਬੱਤ ਦੇ ਭਲੇ ਅਤੇ ਚੜਦੀਕਲਾ ਦੀ ਅਰਦਾਸ ਕੀਤੀ ਗਈ।  ਸੰਗਤਾਂ ਲਈ ਗੁਰੂ ਕਾ ਲੰਗਰ ਲੰਗਰ ਅਤੁੱਟ ਵਰਤਿਆਂ।

Share