ਗੁਰਦੁਆਰਾ ਦੁੱਖ ਨਿਵਾਰਨ ਵਿਖੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਦਾ ਸਨਮਾਨ

198
Share

ਸਰੀ, 17 ਅਪ੍ਰੈਲ (ਹਰਦਮ ਮਾਨ)- ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਵਿਸਾਖੀ ਦੇ ਦਿਹਾੜੇ ਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਸਰੀ ਵਿਖੇ ਪੁੱਜੇ। ਇਸ ਮੌਕੇ ਉਨ੍ਹਾਂ ਕੈਨੇਡਾ ਦੇ ਸਮੂਹ ਸਿੱਖ ਭਾਈਚਾਰੇ ਨੂੰ ਵਿਸਾਖੀ ਦੀ ਵਧਾਈ ਦਿੱਤੀ। ਉਨ੍ਹਾਂ ਸਿੱਖ ਭਾਈਚਾਰੇ ਵੱਲੋਂ ਕੈਨੇਡਾ ਦੀ ਤਰੱਕੀ ਅਤੇ ਵਿਕਾਸ ਵਿਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ।
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ, ਗੁਰੂ ਨਾਨਕ ਫੂਡ ਬੈਂਕ ਦੇ ਬੋਰਡ ਮੈਂਬਰ ਜਤਿੰਦਰ ਜੇ ਮਿਨਹਾਸ ਅਤੇ ਸੁਰਿੰਦਰ ਸਿੰਘ (ਫਰਨੀਚਰ ਲੈਂਡ) ਨੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੂੰ ਜੀ ਆਇਆਂ ਕਿਹਾ। ਗੁਰਦੁਆਰਾ ਪ੍ਰਬੰਧਕੀ ਕਮੇਟੀ ਵੱਲੋਂ ਸੀਨ ਫਰੇਜ਼ਰ ਨੂੰ ਸਿਰੋਪਾਓ ਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਰੀ ਨਿਊਟਨ ਤੋਂ ਮੈਂਬਰ ਪਾਰਲੀਮੈਂਟ ਸੁਖ ਧਾਲੀਵਾਲ, ਸਰੀ ਸੈਂਟਰਲ ਤੋਂ ਮੈਂਬਰ ਪਾਰਲੀਮੈਂਟ ਰਣਦੀਪ ਸਿੰਘ ਸਰਾਏ ਅਤੇ ਮੈਂਬਰ ਪਾਰਲੀਮੈਂਟ ਕੈਨ ਹਾਰਡੀ ਵੀ ਇਸ ਮੌਕੇ ਮੌਜੂਦ ਸਨ।


Share