ਗੁਰਦੁਆਰਾ ਦੁੱਖ ਨਿਵਾਰਨ ਸਰੀ ਵੱਲੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

393
Share

ਸਰੀ, 21 ਨਵੰਬਰ (ਹਰਦਮ ਮਾਨ/ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਮੌਕੇ ਸਰੀ ਦੇ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵੱਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਸਵੇਰੇ ਵਜੇ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ੁਰੂ ਹੋਇਆ ਅਤੇ ਵੱਖ ਵੱਖ ਗਲੀਆਂ ਵਿੱਚੋਂ ਲੰਘਦਾ ਹੋਇਆ ਬਾਅਦ ਦੁਪਹਿਰ 2.30 ਗੁਰੁਦਆਰਾ ਸਾਹਿਬ ਵਿਖੇ ਵਾਪਸ ਪਹੁੰਚ ਕੇ ਸਮਾਪਤ ਹੋਇਆ। ਜ਼ਿਕਰਯੋਗ ਹੈ ਕਿ ਪਿਛਲੇ ਦੋ ਸਾਲ ਸਰੀ ਵਿਚ ਵਿਸਾਖੀ ਤੇ ਸਜਾਇਆ ਜਾਣ ਵਾਲਾ ਨਗਰ ਕੀਰਤਨ ਕੋਰੋਨਾ ਕਾਰਨ ਨਹੀਂ ਸੀ ਹੋ ਸਕਿਆ ਅਤੇ ਦੋ ਸਾਲਾਂ ਬਾਅਦ ਇਹ ਪਹਿਲਾ ਨਗਰ ਕੀਰਤਨ ਸਜਿਆ ਸੀ। ਇਸ ਨਗਰ ਕੀਤਰਨ ਵਿਚ ਸੰਗਤਾਂ ਦਾ ਉਤਸ਼ਾਹ ਅਤੇ ਸ਼ਰਧਾ ਦੇਖਣਯੋਗ ਸੀ। ਨਗਰ ਕੀਤਰਨ ਦੌਰਾਨ ਖਾਲਸਾਈ ਬਾਣੇ ਵਿਚ ਸਜੇ ਸਿੰਘਾਂ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਗਏ। ਸ਼ਰਧਾਲੂਆਂ ਵੱਲੋਂ ਥਾਂ ਥਾਂ ਖਾਧ ਪਦਾਰਥਾਂ ਦੇ ਲੰਗਰ ਲਾਏ ਗਏ ਸਨ।


Share