ਸਰੀ, 5 ਨਵੰਬਰ (ਹਰਦਮ ਮਾਨ/ਪੰਜਾਬ ਮੇਲ)- ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਸੁਸਾਇਟੀ ਸਰੀ (15255, 68 ਐਵੀਨਿਊ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 20 ਨਵੰਬਰ 2021 (ਸਨਿੱਚਰਵਾਰ) ਨੂੰ ਮਹਾਨ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗਿਆਨੀ ਨਰਿੰਦਰ ਸਿੰਘ ਨੇ ਦੱਸਿਆ ਹੈ ਕਿ ਕੋਵਿਡ-19 ਕਾਰਨ ਪਿਛਲ਼ੇ ਸਾਲ ਨਗਰ ਕੀਰਤਨ ਨਹੀਂ ਸੀ ਕੱਢਿਆ ਜਾ ਸਕਿਆ ਅਤੇ ਇਸ ਵਾਰ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ। ਨਗਰ ਕੀਰਤਨ ਦੌਰਾਨ ਸਿਹਤ ਅਧਿਕਾਰੀਆਂ ਵੱਲੋਂ ਕੋਵਿਡ ਸਬੰਧੀ ਸਾਰੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।
ਨਗਰ ਕੀਰਤਨ ਦੇ ਸਬੰਧ ਵਿਚ ਵਧੇਰੇ ਜਾਣਕਾਰੀ ਲਈ ਫੋਨ ਨੰਬਰ 604-780-2573 ਉਪਰ ਸੰਪਰਕ ਕੀਤਾ ਜਾ ਸਕਦਾ ਹੈ।