#CANADA

ਗੁਰਦੁਆਰਾ ਨਾਨਕ ਨਿਵਾਸ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5000 ਡਾਲਰ ਦਾਨ

ਸਰੀ, 20 ਜੂਨ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨ ਗੁਰਦੁਆਰਾ ਨਾਨਕ ਨਿਵਾਸ ਸੋਸਾਇਟੀ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5,000 ਡਾਲਰ ਦਾ ਦਾਨ ਦਿੱਤਾ ਗਿਆ। ਗੁਰੂ ਨਾਨਕ ਫੂਡ ਬੈਂਕ ਵੱਲੋਂ ਕੀਤੇ ਜਾ ਰਹੇ ਮਹਾਨ ਕਾਰਜ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਨਾਨਕ ਨਿਵਾਸ ਪ੍ਰਬੰਧਕ ਕਮੇਟੀ ਦੀ ਚੇਅਰ ਪਰਸਨ ਕਸ਼ਮੀਰ ਕੌਰ ਜੌਹਲ, ਪ੍ਰਧਾਨ ਮੋਹਨ ਸਿੰਘ ਸੰਧੂ, ਸਕੱਤਰ ਬਲਵੰਤ ਸਿੰਘ ਸੰਘੇੜਾ ਅਤੇ ਬਲਬੀਰ ਸਿੰਘ ਜਵੰਦਾ ਨੇ 5,000 ਦਾ ਚੈੱਕ ਗੁਰੂ ਨਾਨਕ ਫੂਡ ਬੈਂਕ ਦੇ ਡਾਇਰੈਕਟਰ ਜਤਿੰਦਰ ਜੇ ਮਿਨਹਾਸ ਨੂੰ ਸੌਂਪਿਆ।

ਗੁਰੂ ਨਾਨਕ ਫੂਡ ਬੈਂਕ ਦੇ ਸਕੱਤਰ ਨੀਰਜ ਵਾਲੀਆ ਅਤੇ ਜਤਿੰਦਰ ਜੇ ਮਿਨਹਾਸ ਨੇ ਗੁਰਦੁਆਰਾ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਹੈ ਇਸ ਦਾਨ ਰਾਸ਼ੀ ਨਾਲ ਗੁਰੂ ਨਾਨਕ ਫੂਡ ਬੈਂਕ ਵੱਲੋਂ 7 ਜੁਲਾਈ2024 ਨੂੰ ਕੀਤੀ ਜਾ ਰਹੀ ਚੌਥੀ ਮੈਗਾ ਫੂਡ ਡਰਾਈਵ ਨੂੰ ਵੱਡਾ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਨਾਨਕ ਨਿਵਾਸ ਦੀ ਪ੍ਰਬੰਧਕੀ ਕਮੇਟੀ ਵੱਲੋਂ ਮਿਲ ਰਿਹਾ ਸਹਿਯੋਗ ਸਾਨੂੰ ਸੇਵਾ ਦੇ ਇਸ ਕਾਰਜ ਵਿੱਚ ਹਮੇਸ਼ਾ ਮਦਦਗਾਰ ਰਿਹਾ ਹੈ। ਅਜਿਹਾ ਸਹਿਯੋਗ ਸਾਨੂੰ ਲੋੜਵੰਦਾਂ ਨੂੰ ਜ਼ਰੂਰੀ ਖਾਧ ਪਦਾਰਥ ਪ੍ਰਦਾਨ ਕਰਨ ਦੇ ਮਿਸ਼ਨ ਨੂੰ ਜਾਰੀ ਰੱਖਣ ਦੀ ਸਮਰੱਥਾ ਬਖਸ਼ਦਾ ਹੈ। ਉਹਨਾਂ ਗੁਰਦੁਆਰਾ ਕਮੇਟੀ ਦੀ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕੀਤਾ।