ਗੁਰਦੁਆਰਾ ਪੈਸੇਫਿਕ ਕੋਸਟ ਸੈਲਮਾ ਨੇ ਸੰਤ ਈਸ਼ਰ ਸਿੰਘ ਰਾੜੇਵਾਲਿਆ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ

229
ਗੁਰਦੁਆਰਾ ਪੈਸੇਫਿਕ ਕੋਸਟ ਸੈਲਮਾ ਵਿਖੇ ਸੰਤ ਈਸ਼ਰ ਸਿੰਘ ਰਾੜੇਵਾਲਿਆ ਦੀ ਬਰਸੀ ਮੌਕੇ ਦੀਆਂ ਤਸਵੀਰਾਂ।
Share

ਫਰਿਜ਼ਨੋ, 29 ਸਤੰਬਰ (ਮਾਛੀਕੇ/ਧਾਲੀਆਂ/ਪੰਜਾਬ ਮੇਲ)-ਫਰਿਜ਼ਨੋ ਦੇ ਲਾਗਲੇ ਸ਼ਹਿਰ ਸੈਲਮਾ ਦੇ ਗੁਰਦੁਆਰਾ ਪੈਸੇਫਿਕ ਕੋਸਟ ਵਿਖੇ ਬੀਤੇ ਐਤਵਾਰ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲ਼ਿਆਂ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਜਿੱਥੇ ਵਿਸ਼ੇਸ਼ ਦੀਵਾਨ ਸਜਾਕੇ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਮੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ, ਉਥੇ ਉਨ੍ਹਾਂ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲ਼ਿਆਂ ਦੇ ਜੀਵਨ ’ਤੇ ਪੰਛੀ ਝਾਤ ਵੀ ਪਾਈ। ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਭਾਈ ਰਣਜੀਤ ਸਿੰਘ ਨਾਗਰਾ ਦੇ ਪੋਤਰੇ ਰੂਹੇਜਾਨ ਬਾਵਾ ਸਿੰਘ ਨਾਗਰਾ ਦੇ ਪਹਿਲੇ ਜਨਮ ਦਿਨ ਨੂੰ ਮੁੱਖ ਰੱਖਕੇ ਸ੍ਰੀ ਅਖੰਡ-ਪਾਠ ਸਹਿਬ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਭਾਰੀ ਗਿਣਤੀ ’ਚ ਸੰਗਤਾਂ ਗੁਰੂ ਗ੍ਰੰਥ ਸਹਿਬ ਜੀ ਅੱਗੇ ਨਤਮਸਤਕ ਹੋਈਆਂ।

Share