ਗੁਰਦੁਆਰਾ ਰੈਨਟਨ ਦੀ ਨਵੀਂ ਪ੍ਰਬੰਧਕ ਕਮੇਟੀ ਨੇ ਚਾਰਜ ਸੰਭਾਲਿਆ

243
ਗੁਰਦੁਆਰਾ ਸਿੰਘ ਸਭਾ ਰੈਨਟਨ ਦੀ ਨਵੀਂ ਪ੍ਰਬੰਧਕ ਕਮੇਟੀ ਮੈਂਬਰ ਚਾਰਜ ਸੰਭਾਲਦੇ ਸਮੇਂ।
Share

33ਵਾਂ ਸ਼ਹੀਦੀ ਦਿਵਸ ਮਨਾਇਆ
ਸਿਆਟਲ, 9 ਜੂਨ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗੁਰਦੁਆਰਾ ਸਿੰਘ ਸਭਾ ਰੈਨਟਨ ਦੀ ਨਵੀਂ ਚੁਣੀ ਗਈ 11 ਮੈਂਬਰੀ ਪ੍ਰਬੰਧਕ ਕਮੇਟੀ ਨੇ ਚਾਰਜ ਸੰਭਾਲ ਲਿਆ ਹੈ ਅਤੇ ਸਿਆਟਲ ਦੇ ਵੱਖ-ਵੱਖ ਗੁਰੂ ਘਰਾਂ ’ਚ ਜੂਨ 1984 ਦਾ 37ਵਾਂ ਘੱਲੂਘਾਰਾ ਦਿਵਸ ਮਨਾਇਆ ਗਿਆ, ਜਿੱਥੇ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਭਾਈ ਵਰਿਆਮ ਸਿੰਘ ਦੇ ਕੀਰਤਨੀ ਜੱਥੇ ਨੇ ਰਸਭਿੰਨਾ ਕੀਰਤਨ ਕਰਕੇ ਗੁਰੂ ਦਾ ਜੱਸ ਗਾਇਨ ਕੀਤਾ। ਭਾਈ ਦਵਿੰਦਰ ਸਿੰਘ ਨੇ ਕਥਾ ਰਾਹੀਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮਨਾਉਦੇ ਸਮੇਂ ਬੇਗੁਨਾਹ ਮਾਸੂਮ ਬੱਚਿਆਂ, ਨੌਜਵਾਨਾਂ, ਬਜ਼ੁਰਗਾਂ ਤੇ ਮਾਈਆਂ-ਬੀਬੀਆਂ ਨੂੰ ਅੰਨ੍ਹੇਵਾਹ ਗੋਲੀਆਂ ਚਲਾ ਕੇ ਭਾਰਤੀ ਫੌਜ ਨੇ ਸ਼ਹੀਦ ਕਰ ਦਿੱਤਾ ਸੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਜਨਰਲ ਸਬੈਗ ਸਿੰਘ ਸਮੇਤ ਅਨੇਕਾਂ ਸਿੰਘ ਸ਼ਹੀਦ ਕਰ ਦਿੱਤੇ ਅਤੇ ਅਕਾਲ ਤਖ਼ਤ ਬੰਬਾਂ ਨਾਲ ਢਹਿ-ਢੇਰੀ ਕਰ ਦਿੱਤਾ ਸੀ।
ਨਵ-ਨਿਯੁਕਤ ਮੁੱਖ ਸੇਵਾਦਾਰ ਦਲਬੀਰ ਸਿੰਘ ਗੋਰਾਇਆ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਸਮੇਂ।

ਇਸ ਮੌਕੇ ਨਵ ਨਿਯੁਕਤ ਮੁੱਖ ਸੇਵਾਦਾਰ ਦਲਬੀਰ ਸਿੰਘ ਗੋਰਾਇਆ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਤੋਂ ਪਹਿਲਾਂ ਸਾਬਕਾ ਮੁੱਖ ਸੇਵਾਦਾਰ ਰਾਮ ਸਿੰਘ ਨੇ ਸੰਗਤ ਨੂੰ ਹਿਸਾਬ ਦਿੱਤਾ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਨਵੀਂ ਕਮੇਟੀ ਨੂੰ ਹਿਸਾਬ ਤੇ ਚਾਬੀਆਂ ਸੌਂਪੀਆਂ। ਨਵ-ਨਿਯੁਕਤ ਸੇਵਾਦਾਰ ਦਲਬੀਰ ਸਿੰਘ ਗੋਰਾਇਆ ਨੇ ਸੰਗਤ ਦਾ ਸਹਿਯੋਗ ਮੰਗਿਆ ਅਤੇ ਇਮਾਨਦਾਰੀ ਨਾਲ ਸੇਵਾ ਨਿਭਾਉਣ ਦਾ ਭਰੋਸਾ ਦਿੱਤਾ ਅਤੇ ਨਵ-ਨਿਯੁਕਤ ਭਾਈ ਬਲਬੀਰ ਸਿੰਘ ਨੇ ਜਰਨਰਲ ਸਕੱਤਰ ਨੂੰ ਸਟੇਜ ਦੀ ਸੇਵਾ ਨਿਭਾਉਣ ਦੀ ਜ਼ਿੰਮੇਵਾਰੀ ਸੌਂਪੀ। ਅਖੀਰ ਵਿਚ ਭਾਈ ਦਵਿੰਦਰ ਸਿੰਘ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਨਵੀਂ ਪ੍ਰਬੰਧਕ ਕਮੇਟੀ ਦੀ ਸਫਲਤਾ ਲਈ ਕਾਮਨਾ ਕੀਤੀ। ਸਿਆਟਲ ਦੇ ਗੁਰਦੁਆਰਾ ਬੋਥਲ ਵਿਚ ਵੀ ਜੂਨ 1984 ਨੀਲਾ ਸਾਕਾ ਦਿਵਸ ਮਨਾਇਆ ਗਿਆ। ਜਿੱਥੇ ਭਾਈ ਰੇਸ਼ਮ ਸਿੰਘ ਦੇ ਕੀਰਤਨੀ ਜੱਥੇ ਨੇ ਕੀਰਤਨ ਰਾਹੀਂ ਘੱਲੂਘਾਰਾ ਦਿਵਸ ਬਾਰੇ ਚਾਨਣਾ ਪਾਇਆ। ਮੁੱਖ ਸੇਵਾਦਾਰ ਗੁਰਮੇਲ ਸਿੰਘ ਗਿੱਲ ਨੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।


Share