ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵੱਲੋਂ ਧਾਰਮਿਕ ਸਮਾਗਮ ਸ਼ੁਰੂ

158
Share

ਸੈਕਰਾਮੈਂਟੋ, 10 ਜੂਨ (ਪੰਜਾਬ ਮੇਲ)- ਕੋਰੋਨਾਵਾਇਰਸ ਦੀ ਭਿਆਨਕ ਮਹਾਮਾਰੀ ਕਾਰਨ ਹੋਰਨਾਂ ਦੇਸ਼ਾਂ ਵਾਂਗ ਅਮਰੀਕਾ ਵਿਚ ਵੀ ਧਾਰਮਿਕ ਅਸਥਾਨਾਂ ‘ਤੇ ਪੂਜਾ-ਪੂਠਾ ਅਤੇ ਇਕੱਤਰ ਹੋਣ ਦੀ ਮਨਾਹੀ ਦੇ ਸਰਕਾਰ ਵੱਲੋਂ ਹੁਕਮ ਲਾਗੂ ਕੀਤੇ ਗਏ ਸਨ। ਲਗਭਗ 3 ਮਹੀਨੇ ਧਾਰਮਿਕ ਅਸਥਾਨ ਬੰਦ ਰਹਿਣ ਤੋਂ ਬਾਅਦ ਸਰਕਾਰ ਨੇ ਇਸ ਨੂੰ ਖੋਲ੍ਹਣ ਲਈ ਸ਼ਰਤਾਂ ਤਹਿਤ ਮਨਜ਼ੂਰੀ ਦੇ ਦਿੱਤੀ ਹੈ। ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵੱਲੋਂ ਵੀ ਜਿੱਥੇ ਆਪਣੇ ਹਫਤਾਵਾਰੀ ਸਮਾਗਮ ਸ਼ੁਰੂ ਕਰ ਦਿੱਤੇ ਗਏ ਹਨ, ਉਥੇ ਸਥਾਨਕ ਲੋਕਾਂ ਦੇ ਘਰਾਂ ਵਿਚ ਵੀ ਧਾਰਮਿਕ ਰਹੁ-ਰੀਤੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਗੁਰਦੁਆਰਾ ਸਾਹਿਬ ਦੇ ਬੋਰਡ ਆਫ ਡਾਇਰੈਕਟਰ ਗੁਰਜਤਿੰਦਰ ਸਿੰਘ ਰੰਧਾਵਾ ਦੇ ਗ੍ਰਹਿ ਵਿਖੇ ਵੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਕੀਰਤਨ ਦਰਬਾਰ ਹੋਇਆ, ਜਿਸ ਵਿਚ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਦੇ ਰਾਗੀ ਭਾਈ ਹਰਜੀਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਲਖਬੀਰ ਸਿੰਘ ਔਜਲਾ, ਧੀਰਾ ਨਿੱਜਰ, ਦਵਿੰਦਰ ਸਿੰਘ ਝਾਵਰ, ਗੁਲਿੰਦਰ ਸਿੰਘ ਗਿੱਲ, ਭੁਪਿੰਦਰ ਸਿੰਘ ਸੰਘੇੜਾ, ਤਰਲੋਚਨ ਸਿੰਘ ਅਟਵਾਲ ਵੀ ਹਾਜ਼ਰ ਸਨ।


Share