ਸੈਕਰਾਮੈਂਟੋ, 19 ਮਾਰਚ (ਪੰਜਾਬ ਮੇਲ)- ਸੈਕਰਾਮੈਂਟੋ ਸਿੱਖ ਸੁਸਾਇਟੀ ਵੱਲੋਂ ਹੋਲਾ ਮਹੱਲਾ ਨੂੰ ਸਮਰਪਿਤ ਤੀਸਰਾ ਮਹਾਨ ਨਗਰ ਕੀਰਤਨ ਅਤੇ ਆਤਮ ਰਸ ਕੀਰਤਨ ਦਰਬਾਰ 23 ਮਾਰਚ, ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ, ਸੈਕਰਾਮੈਂਟੋ ਵਿਖੇ ਹੋਵੇਗਾ, ਜਿਸ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸੰਬੰਧੀ ਪਿਛਲੇ ਲੰਮੇ ਸਮੇਂ ਤੋਂ ਧਾਰਮਿਕ ਦੀਵਾਨ ਰੋਜ਼ਾਨਾ ਸਜ ਰਹੇ ਹਨ। ਗਿਆਨੀ ਪਿੰਦਰ ਪਾਲ ਸਿੰਘ ਕਥਾਵਾਚਕ, ਡਾ. ਗੁਰਨਾਮ ਸਿੰਘ, ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਕਰਮਜੀਤ ਸਿੰਘ ਯੂ.ਕੇ. ਵਾਲੇ, ਡਾ. ਗਗਨਦੀਪ ਸਿੰਘ, ਭਾਈ ਸਰਬਜੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਹਰਜੀਤ ਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਗਿਆਨੀ ਵਿਕਰਮਜੀਤ ਸਿੰਘ ਅਤੇ ਭਾਈ ਹਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਇਨ੍ਹਾਂ ਸਮਾਗਮਾਂ ਵਿਚ ਗੁਰਬਾਣੀ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕਰ ਰਹੇ ਹਨ। 21 ਮਾਰਚ, ਦਿਨ ਸ਼ੁੱਕਰਵਾਰ ਨੂੰ ਰਾਤ 9 ਵਜੇ ਆਤਿਸ਼ਬਾਜ਼ੀ ਹੋਵੇਗੀ। 22 ਮਾਰਚ, ਦਿਨ ਸ਼ਨਿੱਚਰਵਾਰ ਨੂੰ ਸਵੇਰੇ ਨਿਸ਼ਾਨ ਸਾਹਿਬ ਦੀ ਸੇਵਾ ਹੋਵੇਗੀ ਅਤੇ ਅੰਮ੍ਰਿਤ ਸੰਚਾਰ ਹੋਵੇਗਾ। 23 ਮਾਰਚ, ਦਿਨ ਐਤਵਾਰ ਨੂੰ ਸਵੇਰੇ ਭੋਗ ਪੈਣ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ ਅਤੇ ਨਗਰ ਕੀਰਤਨ ਦੀ ਰਵਾਨਗੀ ਹੋਵੇਗੀ। ਹੋਰ ਜਾਣਕਾਰੀ ਲਈ ਪੰਜਾਬ ਮੇਲ ਦੇ ਸਫਾ ਨੰਬਰ 2 ‘ਤੇ ਲੱਗੇ ਪੋਸਟਰ ਨੂੰ ਦੇਖਿਆ ਜਾ ਸਕਦਾ ਹੈ।
ਗੁਰਦੁਆਰਾ ਸਾਹਿਬ ਬਰਾਡਸ਼ਾਅ ਰੋਡ, ਸੈਕਰਾਮੈਂਟੋ ਵੱਲੋਂ ਤੀਸਰਾ ਮਹਾਨ ਨਗਰ ਕੀਰਤਨ 23 ਮਾਰਚ ਨੂੰ
