ਗੁਰਦੁਆਰਾ ਸਿੰਘ ਸਭਾ ਸਰੀ ਵਿਖੇ ਗ਼ਦਰੀ ਬਾਬਿਆਂ ਦੀ ਯਾਦਗਾਰੀ ਗੈਲਰੀ ਦਾ ਉਦਘਾਟਨ

437
Share

ਸਰੀ, 25 ਨਵੰਬਰ (ਹਰਦਮ ਮਾਨ/ਪੰਜਾਬ ਮੇਲ)- ਬੀਤੇ ਦਿਨ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਰੀ ਦੇ ਲੰਗਰ ਹਾਲ ਵਿਚ ਗ਼ਦਰੀ ਬਾਬਿਆਂ ਦੀਆਂ ਤਸਵੀਰਾਂ ਦੀ ਗੈਲਰੀ ਸਥਾਪਿਤ ਕੀਤੀ ਗਈ ਜਿਸ ਵਿਚ ਵਿਸ਼ਵ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਵੱਲੋਂ ਚਿਤਰੇ ਗਏ ਗ਼ਦਰੀ ਬਾਬਿਆਂ ਦੇ ਚਿਤਰ ਸ਼ੁਸ਼ੋਭਿਤ ਕੀਤੇ ਗਏ। ਇਸ ਗੈਲਰੀ ਦਾ ਉਦਘਾਟਨ ਕੈਨੇਡਾ ਦੇ ਇੰਟਰਨੈਸ਼ਨਲ ਡਿਵੈਲਪਮਿੰਟ ਮਨਿਸਟਰ ਹਰਜੀਤ ਸਿੰਘ ਸੱਜਣ, ਐਮ.ਐਲ.ਏ. ਰਚਨਾ ਸਿੰਘ, ਜਰਨੈਲ ਸਿੰਘ ਆਰਟਿਸਟ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਬਲਬੀਰ ਸਿੰਘ ਨਿੱਝਰ, ਪ੍ਰੋ. ਮੋਹਨ ਸਿੰਘ ਮੈਮੋਰੀਅਲ ਫਾਊਂਡੇਸ਼ਨ ਦੇ ਬਾਨੀ ਸਾਹਿਬ ਥਿੰਦ ਨੇ ਕੀਤਾ।

ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਹਰਜੀਤ ਸਿੰਘ ਸੱਜਣ, ਰਚਨਾ ਸਿੰਘ, ਸਾਹਿਬ ਥਿੰਦ ਨੇ ਗ਼ਦਰੀ ਬਾਬਿਆਂ ਦੇ ਸੰਘਰਸ਼, ਭਾਰਤੀ ਆਜ਼ਾਦੀ ਵਿਚ ਪਾਏ ਯੋਗਦਾਨ, ਕੁਰਬਾਨੀਆਂ, ਕੈਨੇਡਾ ਦੀ ਧਰਤੀ ਦੇ ਮਨੁੱਖੀ ਹੱਕਾਂ ਲਈ ਕੀਤੇ ਸੰਘਰਸ਼ ਪ੍ਰਤੀ ਉਨ੍ਹਾਂ ਨੂੰ ਸਿਜਦਾ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਗ਼ਦਰੀ ਬਾਬਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਹਰਜੀਤ ਸਿੰਘ ਸੱਜਣ, ਰਚਨਾ ਸਿੰਘ ਅਤੇ ਜਰਨੈਲ ਸਿੰਘ ਆਰਟਿਸਟ ਦਾ ਵੀ ਸਨਮਾਨ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ, ਡਾ. ਪੂਰਨ ਸਿੰਘ, ਸ਼ਾਇਰ ਮੋਹਨ ਗਿੱਲ, ਡਾ. ਗੁਰਵਿੰਦਰ ਸਿੰਘ ਧਾਲੀਵਾਲ, ਜਸਵਿੰਦਰ ਸਿੰਘ, ਗੁਰਮੀਤ ਸਿੰਘ ਧਾਲੀਵਾਲ, ਸ਼ਾਇਰ ਹਰਦਮ ਸਿੰਘ ਮਾਨ, ਜਸਕਰਨ ਸਿੰਘ ਜੱਸੀ, ਹਰਦੇਵ ਸਿੰਘ, ਰਾਜਿੰਦਰ ਸਿੰਘ ਪੰਧੇਰ, ਕੁਲਵਿੰਦਰ ਸ਼ੇਰਗਿੱਲ ਅਤੇ ਹੋਰ ਬਹੁਤ ਸਾਰੇ ਪਤਵੰਤੇ ਹਾਜਰ ਸਨ।


Share