ਭਾਈ ਮੰਡ ਨੇ ਆਖਿਆ ਕਿ ਹਾਜ਼ਰ ਨਾ ਹੋਣ ਤੋਂ ਇਹ ਲਗਦਾ ਹੈ ਕਿ ਮੁੱਖ ਮੰਤਰੀ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੈ। ਉਨ੍ਹਾਂ ਸਮੁੱਚੇ ਖਾਲਸਾ ਪੰਥ ਅਤੇ ਸੰਗਤ ਨੂੰ ਅਪੀਲ ਕੀਤੀ ਹੈ ਕਿ ਜਦੋਂ ਤੱਕ ਉਹ ਸ੍ਰੀ ਅਕਾਲ ਤਖਤ ’ਤੇ ਪੇਸ਼ ਹੋ ਕੇ ਮੁਆਫੀ ਨਹੀਂ ਮੰਗਦੇ, ਉਨ੍ਹਾਂ ਨੂੰ ਕਿਸੇ ਪੰਥਕ ਸਮਾਗਮ ਜਾ ਗੁਰਦੁਆਰੇ ਦੀ ਸਟੇਜ ਤੋਂ ਬੋਲਣ ਨਾ ਦਿੱਤਾ ਜਾਵੇ ਅਤੇ ਨਾ ਹੀ ਸਿਰੋਪਾ ਦਿੱਤਾ ਜਾਵੇ।